ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਪੰਜਾਬ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ ਤੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ‘ਆਪ’ ਸਰਕਾਰ ਵੱਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।
ਇਸ ਮੁੱਦੇ ‘ਤੇ ਬਨਵਾਰੀ ਲਾਲ ਪੁਰੋਹਿਤ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਵਿਵਾਦ ਕਾਫੀ ਵਧ ਗਿਆ ਸੀ। ਸ਼ਨੀਵਾਰ ਨੂੰ ਦੋਵੇਂ ਧਿਰਾਂ ਨੇ ਆਪਣੇ ਪੱਧਰ ‘ਤੇ ਇਕ-ਦੂਜੇ ਦਾ ਸਨਮਾਨ ਬਣਾਏ ਰੱਖਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਉਤਰਾਖੰਡ : ਪਾਣੀ ‘ਚ ਦਮ ਘੁਟਣ ਨਾਲ ਹੋਈ ਅੰਕਿਤਾ ਦੀ ਮੌਤ, ਪੋਸਟਮਾਰਟਮ ਦੀ ਰਿਪੋਰਟ ‘ਚ ਹੋਇਆ ਖੁਲਾਸਾ
ਰਾਜਪਾਲ ਵੱਲੋਂ ਸ਼ੁੱਕਰਵਾਰ ਰਾਤ ਪੰਜਾਬ ਸਰਕਾਰ ਤੋਂ 27 ਸਤੰਬਰ ਨੂੰ ਬੁਲਾਏ ਗਏ ਸੈਸ਼ਨ ਵਿਚ ਕੰਮਕਾਜ ਦਾ ਬਿਓਰਾ ਮੰਗੇ ਜਾਣ ਦੇ ਤੁਰੰਤ ਬਾਅਦ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਸੀ ਕਿ ਇਹ ਤਾਂ ਹੱਦ ਹੀ ਹੋ ਗਈ ਹੈ। ਇਸ ਦੇ ਬਾਅਦ ਰਾਜਪਾਲ ਨੇ ਮੁੱਖ ਮੰਤਰੀ ਦੇ ਨਾਂ ਚਿੱਠੀ ਭੇਜ ਕੇ ਲਿਖਿਆ ਕਿ ਸ਼ਾਇਦ ਤੁਸੀਂ ਮੇਰੇ ਤੋਂ ਬਹੁਤ ਜ਼ਿਆਦਾ ਨਾਰਾਜ਼ ਹੋ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਰਾਜਪਾਲ ਨੇ ਮੁੱਖ ਮੰਤਰੀ ਨੂੰ ਸੰਵਿਧਾਨ ਦੀ ਧਾਰਾ 167 ਤੇ 168 ਵਿਚ ਦਰਜ ਵਿਵਸਥਾਵਾਂ ਦਾ ਹਵਾਲਾ ਦਿੰਦੇ ਹੋਏ ਪ੍ਰਸਤਾਵਿਤ ਸੈਸ਼ਨ ਦੇ ਕੰਮਕਾਜ ਦੀ ਜਾਣਕਾਰੀ ਮੰਗੇ ਜਾਣ ਨੂੰ ਸਹੀ ਠਹਿਰਾਇਆ। ਇਸ ਦੇ ਬਾਅਦ ਪੰਜਾਬ ਸਰਕਾਰ ਨੇ ਵੀ ਵਿਧਾਨ ਸਭਾ ਦੇ ਸਕੱਤਰ ਜ਼ਰੀਏ ਰਾਜਪਾਲ ਨੂੰ ਪੱਤਰ ਭੇਜ ਕੇ ਇਹ ਜਾਣਕਾਰੀ ਉਪਲਬਧ ਕਰਵਾ ਦਿੱਤੀ ਜਿਸ ਦੀ ਮੰਗ ਉਨ੍ਹਾਂ ਨੇ ਸ਼ੁੱਕਰਵਾਰ ਰਾਤ ਨੂੰ ਚਿੱਠੀ ਭੇਜ ਕੇ ਕੀਤੀ ਸੀ। ਹੁਣ ਸੈਸ਼ਨ ਨੂੰ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ।