ਪੰਜਾਬ ਵਿਧਾਨ ਸਭਾ ਦਾ ਕੱਲ੍ਹ ਹੋਣ ਵਾਲਾ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਪੁਰੋਹਿਤ ਲਾਲ ਬਨਵਾਰੀ ਨੇ ਪੱਤਰ ਜਾਰੀ ਕਰਕੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰੱਦ ਕਰ ਦਿੱਤਾ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਲਈ ਰਾਜਪਾਲ ਨੂੰ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਇਸ ਵਿਸ਼ੇਸ਼ ਸੈਸ਼ਨ ਨੂੰ ਅਸੰਵਿਧਾਨਕ ਦੱਸਦਿਆਂ ਕਿਹਾ ਸੀ ਕਿ ਸਦਨ ਦੀ ਕਾਰਜਪ੍ਰਣਾਲੀ ਅਤੇ ਕੰਮਕਾਜ ਦੇ ਨਿਯਮਾਂ ਤਹਿਤ ਭਰੋਸੇ ਦੇ ਮਤੇ ਦੀ ਕੋਈ ਵਿਵਸਥਾ ਨਹੀਂ ਹੈ।
ਇਸ ਦੌਰਾਨ ਵਧੀਕ ਸਾਲਿਸਿਟਰ ਜਨਰਲ ਸਤਿਆਪਾਲ ਜੈਨ ਤੋਂ ਕਾਨੂੰਨੀ ਰਾਏ ਮੰਗੀ ਗਈ ਸੀ। ਉਨ੍ਹਾਂ ਨੇ ਰਾਏ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀ ਪ੍ਰਕਿਰਿਆ ਤੇ ਕਾਰਜ ਸੰਚਾਲਨ ਦੇ ਨਿਯਮਾਂ ਵਿਚ ਸਿਰਫ ‘ਵਿਸ਼ਵਾਸ ਪ੍ਰਸਤਾਵ’ ‘ਤੇ ਵਿਚਾਰ ਕਰਨ ਲਈ ਵਿਧਾਨ ਸਭਾ ਬੁਲਾਉਣ ਦੇ ਸਬੰਧ ਵਿਚ ਕੋਈ ਵਿਵਸਥਾ ਨਹੀਂ ਹੈ।
ਸੁਖਪਾਲ ਖਹਿਰਾ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਤੇ ਸ਼੍ਰੀ ਅਸ਼ਵਨੀ ਸ਼ਰਮਾ ਵੱਲੋਂ ਵੀ ‘ਆਪ’ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ‘ਤੇ ਸਵਾਲ ਚੁੱਕੇ ਸਨ, ਜਿਸ ‘ਤੇ ਕਾਰਵਾਈ ਕਰਦਿਆਂ ਰਾਜਪਾਲ ਵੱਲੋਂ ਇਸ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਕੇ ਲੋਕਾਂ ਦਾ ਭਰੋਸਾ ਕਿੰਨਾ ਮਜ਼ਬੂਤ ਹੈ, ਇਹ ਕਾਨੂੰਨੀ ਤੌਰ ‘ਤੇ ਦਿਖਾਉਣ ਲਈ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਗਿਆ। CM ਮਾਨ ਕਿਹਾ ਕਿ ਬੀਤੇ ਦਿਨੀਂ ਲੋਕਾਂ ਨੇ ਦੇਖਿਆ ਕਿ ਲੋਟਸ ਆਪ੍ਰੇਸ਼ਨ ਤਹਿਤ ਕਿਸ ਤਰ੍ਹਾਂ ਭਾਜਪਾ ਦੇ ਲੋਕਾਂ ਨੇ ਆਪ ਵਿਧਾਇਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਤੋਂ ਪੈਸੇ ਤੇ ਹੋਰ ਤਰ੍ਹਾਂ ਦੇ ਲਾਲਚ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: