ਦੇਸ਼ ਭਰ ਵਿਚ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਮੁਤਾਬਕ ਉੱਚੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ।
IMD ਨੇ ਐਕਸ ‘ਤੇ ਇੱਕ ਪੋਸਟ ਰਾਹੀਂ ਆਉਣ ਵਾਲੇ ਦਿਨਾਂ ਵਿੱਚ ਮੌਸਮ ਦੇ ਪੈਟਰਨ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਮੁਤਾਬਕ 26 ਅਤੇ 27 ਫਰਵਰੀ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ‘ਚ ਬਦਲਾਅ ਹੋ ਸਕਦੇ ਹਨ। ਉੱਤਰੀ ਭਾਰਤ ਤੋਂ ਪੂਰਬੀ ਭਾਰਤ ਤੱਕ ਮੈਦਾਨੀ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਭਾਰਤ ਦੇ ਕਈ ਖੇਤਰਾਂ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਚੰਗੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੂਫਾਨ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ 4,000 ਦੀ ਜਗ੍ਹਾ ਭੇਜਿਆ 2.25 ਲੱਖ ਰੁ. ਦਾ ਬਿੱਲ, ਮਿਲੀ ਇਹ ਅਨੋਖੀ ਸਜ਼ਾ
ਮੌਸਮ ਵਿਭਾਗ ਨੇ ਦੇਸ਼ ਦੇ ਉਚਾਈ ਵਾਲੇ ਖੇਤਰਾਂ ਖਾਸ ਕਰਕੇ ਪਹਾੜੀ ਰਾਜਾਂ ਵਿੱਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦਾ ਵਿਆਪਕ ਪ੍ਰਭਾਵ ਹਿਮਾਲੀਅਨ ਖੇਤਰ ਵਿੱਚ ਪੈਂਦੇ ਇਲਾਕਿਆਂ ਵਿੱਚ ਦੇਖਿਆ ਜਾ ਸਕਦਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 26 ਅਤੇ 27 ਫਰਵਰੀ 2024 ਨੂੰ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਮੀਂਹ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਮੀਂਹ ਅਤੇ ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦਾ ਅਸਰ ਦੇਸ਼ ਦੇ ਮੈਦਾਨੀ ਹਿੱਸਿਆਂ ‘ਚ ਵੀ ਦੇਖਿਆ ਜਾ ਸਕਦਾ ਹੈ। ਤਾਪਮਾਨ ਵਿੱਚ ਕਮੀ ਦਰਜ ਕੀਤੀ ਜਾ ਸਕਦੀ ਹੈ।