ਬਠਿੰਡਾ ਰੈਲੀ ਵਿਚ ਅਕਾਲੀ ਦਲ ਦੇ ਦਿੱਗਜ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ ਵਿਚ ਜ਼ੋਰਦਾਰ ਹੋਕਾ ਦਿੰਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿੱਧੀ ਚੁਣੌਤੀ ਦਿੰਦੇ ਕਿਹਾ ਕਿ ਕੋਈ ਇਕ ਕੰਮ ਦਿਖਾ ਦਿਓ ਜੋ ਤੁਸੀਂ ਹੁਣ ਤੱਕ ਕੀਤਾ ਹੋਵੇ।
ਇਸ ਮੌਕੇ ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਤਰੀਕੇ ਨਾਲ ਵਿਰੋਧ ਕੀਤਾ ਗਿਆ ਸੀ। ਕੈਬਨਿਟ ‘ਚ ਬੀਬਾ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਪਰ ਅਜਿਹਾ ਨਹੀਂ ਹੋਇਆ। ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ।
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਹ ਵੀ ਪੜ੍ਹੋ : ਅੰਮ੍ਰਿਤਸਰ : ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਪਾਇਆ ਭੜਥੂ, ਨਰਸ ‘ਤੇ ਲਗਾਏ ਗੰਭੀਰ ਦੋਸ਼
ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਕਿ ਜਦੋਂ ਇਹ ਬਿੱਲ ਕਾਨੂੰਨ ਬਣਨ ਲੱਗਾ ਸੀ ਤਾਂ ਸਿਰਫ ਦੋ ਵੋਟਾਂ ਹੀ ਇਸ ਦੇ ਵਿਰੋਧ ‘ਚ ਪਈਆਂ ਸਨ। ਇਕ ਸੀ ਸੁਖਬੀਰ ਬਾਦਲ ਤੇ ਦੂਜੀ ਬੀਬਾ ਹਰਸਿਮਰਤ ਕੌਰ ਬਾਦਲ ਦੀ। ਮੌਕੇ ‘ਤੇ ਬਹੁਤ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਵਾਕ ਆਊਟ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾਂ ਤੋਂ ਕਿਸਾਨੀ ਪਿੱਛੇ ਹਾਂ।
ਉਨ੍ਹਾਂ ਕਿਹਾ ਕਿ ਕਿਸਾਨ ਦੇ ਹਿੱਤ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਖੜ੍ਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਅਕਾਲੀ ਸੱਤਾ ਵਿਚ ਸਨ ਉਦੋਂ ਜਿੰਨੇ ਵੀ ਟੋਲ ਟੈਕਸ ਲਏ ਜਾਂਦੇ ਸਨ, ਸਭ ਹਟਾ ਦਿੱਤੇ ਗਏ। ਟਿਊਬਵੈੱਲਾਂ ਤੇ ਨਹਿਰੀ ਪਾਣੀ ਦਾ ਖਰਚਾ ਵੀ ਮੁਆਫ ਕੀਤਾ ਗਿਆ ਪਰ ਮੌਜੂਦਾ ਸਰਕਾਰ ਵੱਲੋਂ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾ ਰਹੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵਾਪਰੇ ਸੜਕ ਹਾਦਸਿਆਂ ਵਿੱਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ, ਮੁਲਜ਼ਮ ਡਰਾਈਵਰਾਂ ਖ਼ਿਲਾਫ਼ ਕੇਸ ਦਰਜ
ਦੱਸ ਦੇਈਏ ਕਿ ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ ਹਨ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਸਪਾ ਦੇ ਪ੍ਰਧਾਨ ਤੇ ਕਈ ਹੋਰ ਆਗੂ ਸ਼ਾਮਿਲ ਹੋਏ ਹਨ।