ਅਕਸਰ ਔਰਤਾਂ, ਕੁੜੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਛੇੜਛਾੜ, ਅਸ਼ਲੀਲ ਇਸ਼ਾਰੇ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾ ਹੀ ਨਹੀਂ ਉਨ੍ਹਾਂ ਨੂੰ ਭੱਦੀਆਂ ਟਿੱਪਣੀਆਂ ਵੀ ਸੁਣਨੀਆਂ ਪੈਂਦੀਆਂ ਹਨ। ਹਾਲਾਂਕਿ ਪੁਲਿਸ ਕਈ ਵਾਰ ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਪੇਸ਼ ਆਉਂਦੀ ਹੈ। ਪਰ ਇਸ ਦੇ ਬਾਵਜੂਦ ਕੁਝ ਲੋਕ ਸੁਧਰਨ ਦਾ ਨਾਂ ਨਹੀਂ ਲੈ ਰਹੇ। ਜਿਸ ਕਾਰਨ ਨੈਸ਼ਨਲ ਕ੍ਰਾਈਮ ਇਨਵੈਸਟੀਗੇਸ਼ਨ ਬਿਊਰੋ (NCIB) ਵੱਲੋਂ ਇਕ ਖਾਸ ਕਦਮ ਚੁਕਿਆ ਗਿਆ ਹੈ। ਇਸ ਸਬੰਧੀ ਉਨ੍ਹਾਂ ਟਵਿਟਰ ‘ਤੇ ਜਾਣਕਾਰੀ ਵੀ ਸਾਂਝੀ ਕੀਤੀ ਹੈ।
ਦੱਸ ਦੇਈਏ NCIB ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇੱਕ ਟਵੀਟ ਸਾਂਝਾ ਕੀਤਾ ਹੈ। ਇਸ ਟਵੀਟ ‘ਚ NCIB ਨੇ ਛੇੜਛਾੜ ਨਾਲ ਜੁੜੇ ਕਾਨੂੰਨ ਅਤੇ ਨਿਯਮਾਂ ਬਾਰੇ ਬਹੁਤ ਸਾਰੀ ਜਾਣਕਾਰੀ ਦਿੱਤੀ ਹੈ। NCIB ਨੇ ਟਵੀਟ ‘ਚ ਲਿਖਿਆ, ‘ਜੇਕਰ ਕੋਈ ਵਿਅਕਤੀ ਕਿਸੇ ਔਰਤ, ਕੁੜੀ ਨੂੰ ਆਵਾਰਾ, ਛੰਮਾਕ-ਚੱਲੋ, ਆਈਟਮ, ਡੈਣ, ਚਰਿੱਤਰਹੀਣ ਵਰਗੇ ਸ਼ਬਦਾਂ ਨਾਲ ਸੰਬੋਧਿਤ ਕਰਦਾ ਹੈ ਜਾਂ ਅਸ਼ਲੀਲ ਇਸ਼ਾਰੇ ਕਰਦਾ ਹੈ, ਜਿਸ ਨਾਲ ਉਸ ਦੀ ਸ਼ਾਨ ਦਾ ਨਿਰਾਦਰ ਹੁੰਦਾ ਹੈ, ਤਾਂ ਉਸ ਨੂੰ IPC ਦੀ ਧਾਰਾ ਤਹਿਤ ਸਜ਼ਾ ਦਿੱਤੀ ਜਾਵੇਗੀ। ਇਸਦੇ ਨਾਲ ਹੀ 509 ਤਹਿਤ 3 ਸਾਲ ਤੱਕ ਦੀ ਕੈਦ/ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ‘ਚ ਸ਼ਰਮਨਾਕ ਘਟਨਾ ! ਭੀਖ ਮੰਗਣ ਵਾਲੀ ਔਰਤ ਨਾਲ 3 ਦਿਨਾਂ ਤੱਕ ਕੀਤਾ ਜਬਰ-ਜ਼ਨਾਹ
ਜਾਣਕਾਰੀ ਅਨੁਸਾਰ ਇਹ ਟਵੀਟ NCIB ਨੇ 16 ਦਸੰਬਰ ਨੂੰ ਕੀਤਾ ਹੈ। IPC ਦੀ ਧਾਰਾ 509 ਦੇ ਅਨੁਸਾਰ, ਜੇਕਰ ਕੋਈ ਵਿਅਕਤੀ ਕਿਸੇ ਔਰਤ ਦੀ ਨਿਮਰਤਾ ਜਾਂ ਸ਼ਰਮ ਦਾ ਅਪਮਾਨ ਕਰਦਾ ਹੈ ਜਾਂ ਬੋਲਦਾ ਹੈ, ਤਾਂ ਉਸ ਵਿਰੁੱਧ ਧਾਰਾ 509 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ‘ਚ ਦੋਸ਼ੀ ਨੂੰ 3 ਸਾਲ ਦੀ ਕੈਦ ਅਤੇ ਜੁਰਮਾਨਾ ਹੁੰਦਾ ਹੈ। ਕਈ ਵਾਰ ਜੁਰਮਾਨਾ ਅਤੇ ਸਜ਼ਾ ਦੋਵੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: