ਕੇਂਦਰ ਤੇ ਕਿਸਾਨਾਂ ਵਿਚ ਸ਼ਾਮ ਨੂੰ ਚੰਡੀਗੜ੍ਹ ਵਿਚ ਮੀਟਿੰਗ ਹੋਵੇਗੀ। ਇਹ ਚੌਥੇ ਦੌਰ ਦੀ ਗੱਲਬਾਤ ਹੋਵੇਗੀ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਨਤੀਜਾ ਰਹੀਆਂ ਸਨ। ਸਾਰਿਆਂ ਦੀਆਂ ਨਜ਼ਰਾਂ ਮੀਟਿੰਗ ਦੇ ਨਤੀਜੇ ‘ਤੇ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ਵਿਚ ਕੋਈ ਫੈਸਲਾ ਨਾ ਹੋਇਆ ਤਾਂ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।
ਹਰਿਆਣਾ ਵਿਚ ਭਾਰਤੀ ਕਿਸਾਨ ਯੂਨੀਅਨ (ਚਢੂਨੀ ਗਰੁੱਪ) ਨੇ ਦੁਪਹਿਰ ਵਿਚ ਕੁਰੂਕਸ਼ੇਤਰ ਵਿਚ ਕਿਸਾਨ-ਖਾਪ ਪੰਚਾਇਤ ਬੁਲਾਈ ਹੈ। ਹਰਿਆਣਾ ਵਿਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ। 7 ਜ਼ਿਲ੍ਹਿਆਂ ਵਿਚ 19 ਫਰਵਰੀ ਦੀ ਰਾਤ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਆਬਾਦ ਤੇ ਸਿਰਸਾ ਸ਼ਾਮਲ ਹਨ।
ਦੂਜੇ ਪਾਸੇ ਪੰਜਾਬ ਵਿਚ ਅੱਜ ਸਾਰੇ ਟੋਲ ਫ੍ਰੀ ਰਹਿਣਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨ ਧਰਨੇ ‘ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਢਿੱਲੋਂ ਦੇ ਘਰ ‘ਤੇ ਵੀ ਧਰਨਾ ਲਗਾਇਆ ਹੋਇਆ ਹੈ।
ਪੰਜਾਬ ਵਿਚ ਬੀਕੇਯੂ ਉਗਰਾਹਾਂ ਦਾ ਦਾਅਵਾ ਹੈ ਕਿ ਕਿਸਾਨਾਂ ਦੇ ਸਮਰਥਨ ਵਿਚ ਸੂਬੇ ਦੇ 13 ਜ਼ਿਲ੍ਹਿਆਂ ਵਿਚ 21 ਥਾਵਾਂ ‘ਤੇ ਟੋਲ ਫ੍ਰੀ ਕਰਾ ਦਿੱਤੇ ਗਏ ਹਨ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਹੁਣ ਤੱਕ ਟੋਲ ਸੰਚਾਰਨ 2 ਦਿਨ ਲਈ ਬੰਦ ਕੀਤਾ ਗਿਆ ਹੈ। ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਦੀ ਬੈਠਕ ਦੇ ਬਾਅਦ ਵਿਰੋਧ ਨੂੰ ਲੰਬਾ ਕਰਨ ਦਾ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨ ਸੰਗਠਨਾਂ ਤੇ ਸਰਕਾਰ ‘ਚ ਅੱਜ ਹੋਵੇਗੀ ਚੌਥੇ ਦੌਰ ਦੀ ਗੱਲਬਾਤ, ਨਿਕਲੇਗਾ ਕੋਈ ਹੱਲ ਜਾਂ ਰਹੇਗੀ ਬੇਨਤੀਜਾ?
ਕਿਸਾਨ ਸੰਗਠਨ ਬੀਕੇਯੂ ਉਗਰਾਹਾਂ ਨੂੰ ਕੇਂਦਰ ਨਾਲ ਗੱਲਬਾਤ ਵਿਚ ਸ਼ਾਮਲ ਹੋਣ ਦਾ ਸੱਦਾ ਨਹੀਂ ਮਿਲਿਆ ਹੈ। ਸੰਗਠਨ ਦੇ ਜਨਰਲ ਸਕੱਤਰ ਸੁਖਦੇਵ ਕੋਕਰੀਕਲਾਂ ਨੇ ਕਿਹਾ ਕਿ ਉਨ੍ਹਾਂ ਨੇ ਐਤਵਾਰ ਦੀ ਗੱਲਬਾਤ ਨੂੰ ਲੈ ਕੇ ਕੋਈ ਮੈਸੇਜ ਨਹੀਂ ਆਇਆ ਹੈ। ਹਾਲਾਂਕਿ ਉਹ ਅੰਦੋਲਨ ਦਾ ਸਮਰਥਨ ਕਰਦੇ ਰਹਿਣਗੇ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਬਾਰਡਰ ‘ਤੇ ਅੱਜ ਸਾਡਾ 6ਵਾਂ ਦਿਨ ਹੈ। ਅੱਜ ਅਸੀਂ ਸਰਕਾਰ ਨਾਲ ਗੱਲਬਾਤ ਕਰਾਂਗੇ। ਸਰਕਾਰ ਨੇ ਕੁਝ ਸਮਾਂ ਮੰਗਿਆ ਹੈ ਤੇ ਕਿਹਾ ਹੈ ਕਿ ਉਹ ਇਸ ਮਾਮਲੇ ‘ਤੇ ਚਰਚਾ ਕਰਨਗੇ। ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਤੇ ਇਸ ਦਾ ਹੱਲ ਕੱਢਣ।