ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਜਨਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿਚ ਹੀ ਜੀਂਦ ਵਿਚ ਦੇਸ਼ ਭਰ ਦੇ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਉਹ ਬੁੱਧਵਾਰ ਨੂੰ ਬਠਿੰਡਾ ਵਿਚ ਇਕ ਸਮਾਗਮ ਵਿਚ ਸ਼ਾਮਲ ਹੋਣ ਪਹੁੰਚੇ ਸਨ। ਇਥੇ ਟਿਕੈਤ ਨੇ ਕਿਹਾ ਕਿ ਪੰਜਾਬ ਦੇ ਜ਼ੀਰਾ ਵਿਚ ਚੱਲ ਰਹੀ ਸ਼ਰਾਬ ਫੈਕਟਰੀ ਦੇ ਪ੍ਰਬੰਧਕ ਜਾਂ ਤਾਂ ਸੁਧਾਰ ਕਰੇ ਨਹੀਂ ਤਾਂ ਫੈਕਟਰੀ ਬੰਦ ਰਹੇਗੀ। ਜੀਰਾ ਵਿਚ ਸਾਰੇ ਕਿਸਾਨ ਸੰਗਠਨ ਇਕਜੁੱਟ ਹੋ ਕੇ ਸ਼ਰਾਬ ਫੈਕਟਰੀ ਤੇ ਸਰਕਾਰ ਖਿਲਾਫ ਅੰਦੋਲਨ ਕਰ ਰਹੇ ਹਨ। ਦੇਸ਼ ਵਿਚ ਕਈ ਥਾਵਾਂ ਤੇ ਜ਼ੀਰਾ ਦੀ ਤਰ੍ਹਾਂ ਕਿਸਾਨ ਅੰਦੋਲਨ ਹੋਣਗੇ। ਜੇਕਰ ਸੂਬਾ ਤੇ ਕੇਂਦਰ ਸਰਕਾਰ ਨੇ ਧਿਆਨ ਨਹੀਂ ਦਿੱਤਾ ਤਾਂ ਉਕਤ ਅੰਦੋਲਨ ਵੱਡੇ ਪੱਧਰ ‘ਤੇ ਹੋਵੇਗੀ।
ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਈ ਥਾਵਾਂ ‘ਤੇ ਜ਼ੀਰਾ ਦੀ ਤਰ੍ਹਾਂ ਕਿਸਾਨ ਅੰਦੋਲਨ ਹੋਣਗੇ। ਜੇਕਰ ਸੂਬੇ ਤੇ ਕੇਂਦਰ ਸਰਕਾਰ ਨੇ ਧਿਆਨ ਨਹੀਂ ਦਿੱਤਾ ਤਾਂ ਉਕਤ ਅੰਦੋਲਨ ਵੱਡੇ ਪੱਧਰ ‘ਤੇ ਹੋਵੇਗਾ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਜਨਵਰੀ 2023 ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉਸ ਤੋਂ ਪਹਿਲਾਂ ਜਨਵਰੀ ਮਹੀਨੇ ਵਿਚ ਹੀ ਜੀਂਦ ਵਿਚ ਦੇਸ਼ ਭਰ ਦੇ ਕਿਸਾਨਾਂ ਦੀ ਵੱਡੀ ਮਹਾਪੰਚਾਇਤ ਹੋਵੇਗੀ।
ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਵਿਚ ਪੱਕੇ ਤੌਰ ‘ਤੇ ਲੋਕਾਂ ਨੂੰ ਰੋਜ਼ਗਾਰ ਨਹੀਂ ਦਿੱਤਾ। ਇਸ ਕਾਰਨ ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਨੂੰ ਦਿਖਾਉਣ ਲਈ ਅਗਨੀਵੀਰ ਯੋਜਨਾ ਨੂੰ ਸ਼ੁਰੂ ਕਰ ਦਿੱਤਾ। ਇਹ ਯੋਜਨਾ ਸਿਰਫ ਇਕ ਰਿਕਾਰਡ ਦਿਖਾਉਣ ਲਈ ਹੈ। ਦੇਸ਼ ਵਾਸੀਆਂ ਨਾਲ ਕੇਂਦਰ ਸਰਕਾਰ ਧੋਖਾ ਕਰ ਰਹੀ ਹੈ। ਦਿੱਲੀ ਕਿਸਾਨ ਅੰਦੋਲਨ ਦੀਆਂ ਮੰਗਾਂ ‘ਤੇ ਟਿਕੈਤ ਨੇ ਕਿਹਾ ਕਿ ਉਹ ਅਜੇ ਕੇਂਦਰ ਸਰਕਾਰ ਖਿਲਾਫ ਅੰਦੋਲਨ ਚਲਾਉਣ ਤੋਂ ਪਹਿਲਾਂ ਸਾਰੇ ਕਿਸਾਨਾਂ ਨਾਲ ਵਿਚਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਨਵੇਂ ਸਾਲ ਦਾ ਤੋਹਫਾ, 7ਵੇਂ ਤਨਖਾਹ ਕਮਿਸ਼ਨ ਦਾ ਮਿਲੇਗਾ ਲਾਭ
ਉਨ੍ਹਾਂ ਕਿਹਾ ਕਿ ਦੇਸ਼ ਵਿਚ ਕੇਂਦਰ ਸਰਕਾਰ ਨੇ ਅਜਿਹਾ ਇਕ ਵੀ ਕੰਮ ਨਹੀਂ ਕੀਤਾ ਜਿਸ ਨਾਲ ਦੇਸ਼ ਦੇ ਲੋਕ ਖੁਸ਼ ਹੋਣ। ਕੇਂਦਰ ਸਰਕਾਰ ਤੋਂ ਹਰ ਵਰਗ ਦੁਖੀਹੈ ਜਿਸ ਕਾਰਨ ਹੁਣ ਛੋਟੇ ਤੋਂ ਛੋਟਾ ਦੁਕਾਨਦਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਹੋ ਚੁੱਕਾ ਹੈ। ਦੇਸ਼ ਵਿਚ ਵਧ ਰਹੀ ਮਹਿੰਗਾਈ ਤੇ ਬੇਰੋਜ਼ਗਾਰੀ ਕਾਰਨ ਦੇਸ਼ ਦੇ ਹਾਲਾਤ ਠੀਕ ਨਹੀਂ ਹਨ ਪਰ ਕੇਂਦਰ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: