ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ ਦੇ ਦੋ ਕਰੀਬੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਵਾਂ ਨੂੰ ਦੋ ਵੱਖ-ਵੱਖ ਮਾਮਲਿਆਂ ਵਿਚ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਇਕ ਨੌਜਵਾਨ ਤਰਨਤਾਰਨ ਦੇ ਪੱਟੀ ਦਾ ਰਹਿਣਾ ਵਾਲਾ ਹੈ ਤੇ ਦੂਜਾ ਅੰਮ੍ਰਿਤਸਰ ਦੇ ਰਤਨ ਚੌਕ ਦਾ ਹੈ। ਤਰਨਤਾਰਨ ਤੋਂ ਗ੍ਰਿਫਤਾਰ ਕੀਤੇ ਗਏ ਸਤਨਾਮ ਸਿੰਘ ਹਨੀ ਨੂੰ ਸੀਆਈ ਮੋਹਾਲੀ ਨੇ ਗ੍ਰਿਫਤਾਰ ਕੀਤਾ ਹੈ। ਉਸ ਤੋਂ ਪੁਲਿਸ ਨੇ ਏਕੇ-56 ਰਾਈਫਲ, 2 ਮੈਗਜ਼ੀਨ ਤੇ 90 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਜਦੋਂ ਕਿ ਰਤਨ ਚੌਕ ਅੰਮ੍ਰਿਤਸਰ ਤੋਂ ਯੁਵਰਾਜ ਸੱਭਰਵਾਲ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਗ੍ਰਿਫਤਾਰ ਕੀਤਾ ਹੈ।
ਸੱਭਰਵਾਲ ਦਾ ਨਾਂ ਰਣਜੀਤ ਐਵੇਨਿਊ ਬੀ ਬਲਾਕ ਵਿਚ ਮਿਲੇ RDX-IED ਨਾਲ ਜੋੜਿਆ ਜਾ ਰਿਹਾ ਹੈ। ਸੱਭਰਵਾਲ ਨੂੰ ਅੰਮ੍ਰਿਤਸਰ ਕੋਰਟ ਵਿਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਵੀ ਹਾਸਲ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਵਿਚ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਚ ਰਹਿਣ ਵਾਲੇ ਸੀਆਈਏ ਦੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਬੰਬ ਮਿਲਿਆ ਸੀ। ਪੁਲਿਸ ਨੇ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਵਿਚ ਸਪੱਸ਼ਟ ਹੋਇਆ ਸੀ ਕਿ ਇਸ ਘਟਨਾ ਨੂੰ ਕੈਨੇਡਾ ਵਿਚ ਬੈਠੇ ਅੱਤਵਾਦੀ ਲੰਡਾ ਤੇ ਪਾਕਿਸਤਾਨ ਵਿਚ ਬੈਠੇ ਰਿੰਦਾ ਨੇ ਅੰਜਾਮ ਦਿੱਤਾ ਸੀ। ਲੰਡਾ ਦਾ ਨਾਂ ਮੋਹਾਲੀ ਪੰਜਾਬ ਪੁਲਿਸ ਦੀ ਖੁਫੀਆ ਬ੍ਰਾਂਚ ਵਿਚ ਹੋਏ ਆਰਪੀਜੀ ਬਲਾਸਟ ਨਾਲ ਵੀ ਜੁੜਿਆ ਹੈ।