ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਹ ਹੈਦਰਾਬਾਦ ਵਿੱਚ ਹਨ। ਕੋਰੋਨਾ ਪੌਜੇਟਿਵ ਪਾਏ ਜਾਣ ਮਗਰੋਂ ਉਨ੍ਹਾਂ ਨੇ ਇੱਕ ਹਫ਼ਤੇ ਲਈ ਸਵੈ-ਆਈਸੋਲੇਸ਼ਨ ਵਿੱਚ ਰਹਿਣ ਦਾ ਫੈਸਲਾ ਕੀਤਾ ਹੈ।
ਭਾਰਤ ਦੇ ਉਪ ਰਾਸ਼ਟਰਪਤੀ ਦੇ ਕੋਰੋਨਾ ਪੌਜੇਟਿਵ ਹੋਣ ਦੀ ਜਾਣਕਾਰੀ Vice President of India ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਕਰਨ ਅਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਐਤਵਾਰ ਨੂੰ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਨੇਤਾ ਜੀ ਨੇ ਮਾਤ ਭੂਮੀ ਪ੍ਰਤੀ ਨਿਰਸਵਾਰਥ ਸਮਰਪਣ ਦਿਖਾਇਆ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3.33 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦੇਸ਼ ਵਿੱਚ 3 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਸ਼ਨੀਵਾਰ ਦੇ ਮੁਕਾਬਲੇ ਚਾਰ ਹਜ਼ਾਰ ਮਾਮਲੇ ਘੱਟ ਆਏ। ਸ਼ਨੀਵਾਰ ਨੂੰ 3.37 ਲੱਖ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 525 ਲੋਕਾਂ ਦੀ ਮੌਤ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: