ਸ੍ਰੀ ਅਨੰਦਪੁਰ ਸਾਹਿਬ : ਸਿੱਖ ਸੰਗਤਾਂ ਤੇ ਸੈਲਾਨੀਆਂ ਲਈ ਚਰੰਗੀ ਖਬਰ ਹੈ, ਪੰਜਾਬ ਵਿੱਚ ਕੋਰੋਨਾ ਦੇ ਹਾਲਾਤ ਸੁਧਰਣ ਕਰਕੇ ਲਗਭਗ ਤਿੰਨ ਮਹੀਨਿਆਂ ਤੋਂ ਬੰਦ ਕੀਤਾ ਵਿਰਾਸਤ-ਏ-ਖਾਲਸਾ ਨੂੰ ਸ਼ੁੱਕਰਵਾਰ ਤੋਂ ਮੁੜ ਸੰਗਤਾਂ ਲਈ ਖੋਲ੍ਹਿਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਇੰਜੀਨੀਅਰ ਭੂਪੀਦਰ ਸਿੰਘ ਚਾਨਾ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਅਜਾਇਬ ਘਰ ਸ਼ੁਕਰਵਾਰ 18 ਜੂਨ ਤੋਂ ਸੰਗਤਾਂ ਲਈ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿਹਤ ਵਿਭਾਗ ਦੀਆਂ ਹਿਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਵਿਰਾਸਤ-ਏ-ਖਾਲਸਾ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ 25 ਮਾਰਚ 2021 ਨੂੰ ਸੰਗਤ ਲਈ ਬੰਦ ਕਰ ਦਿੱਤਾ ਗਿਆ ਸੀ ਅਤੇ ਹੁਣ ਇਸ ਨੂੰ 25 ਜੂਨ ਤੱਕ 50 ਫੀਸਦੀ ਸਮਰੱਥਾ ਨਾਲ ਦੁਬਾਰਾ ਖੋਲ੍ਹਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸਲਾਹਕਾਰ ਮਨੋਜ ਪਰਿਦਾ ਸਣੇ 6 IAS ਅਫਸਰਾਂ ਦਾ ਹੋਇਆ ਤਬਾਦਲਾ
ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਕਾਫੀ ਘੱਟ ਗਏ ਹਨ। ਬੀਤੇ ਦਿਨ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਦੇ 688 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦਕਿ ਮੌਤਾਂ ਦੀ ਗਿਣਤੀ ਵੀ ਕਾਫੀ ਘੱਟ ਰਹੀ। ਸੂਬੇ ਵਿੱਚ 46 ਮਰੀਜ਼ਾਂ ਨੇ ਇਸ ਮਹਾਮਾਰੀ ਕਰਕੇ ਦਮ ਤੋੜਿਆ।