ਪੰਜਾਬ ਭਰ ਵਿਚ ਅੰਮ੍ਰਿਤਪਾਲ ਨੂੰ ਲੈ ਕੇ ਲਗਾਤਾਰ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਹੁਣ ਹਰਿਆਣਾ ਤੱਕ ਪਹੁੰਚ ਚੁੱਕੀ ਹੈ। ਜਿਥੇ ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਨਵਦੀਪ ਸਿੰਘ ਦੀ ਗ੍ਰਿਫਤਾਰੀ ਕੀਤੀ ਗਈ ਹੈ।
ਕਿਸਾਨ ਅੰਦੋਲਨ ਵਿਚ ਵੱਡਾ ਚਿਹਰਾ ਸਾਹਮਣੇ ਆਇਆ ਸੀ ਜਿਸ ਨੂੰ ਕੈਨਨ ਬੁਆਏ ਦਾ ਨਾਂ ਵੀ ਦਿੱਤਾ ਗਿਆ ਸੀ ਜਿਨ੍ਹਾਂ ਨੇ ਵਾਟਰ ਕੈਨਨ ਦਾ ਮੂੰਹ ਮੋੜਿਆ ਸੀ, ਉਸ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।ਦੱਸ ਦੇਈਏ ਕਿ ਪੰਜਾਬ ਤੋਂ ਹਰਿਆਣਾ ਜਾਂਦੇ ਤੇ ਹਰਿਆਣਾ ਤੋਂ ਪੰਜਾਬ ਆਉਂਦੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਸ਼ੰਭੂ ਬਾਰਡਰ ‘ਤੇ ਨਾਕਾਬੰਦੀ ਕੀਤੀ ਗਈ ਸੀ।
ਪੰਜਾਬ ਪੁਲਿਸ ਨੂੰ ਜਾਣਕਾਰੀ ਸੀ ਕਿ ਸ਼ੰਭੂ ਬਾਰਡਰ ਉਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਧਰਨਾ ਦਿੱਤਾ ਜਾਣਾ ਸੀ। ਉਨ੍ਹਾਂ ਵਿਚੋਂ ਦੋ ਨੂੰ ਡਿਟੇਨ ਕੀਤਾ ਗਿਆ ਹੈ ਜਿਸ ਵਿਚੋਂ ਇਕ ਦੀ ਪਛਾਣ ਨਵਦੀਪ ਸਿੰਘ ਤੇ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਸੈਂਟਰਲ ਜੇਲ੍ਹ ਪਟਿਆਲਾ ਭੇਜਿਆ ਗਿਆ ਹੈ। ਸ਼ੰਭੂ ਬਾਰਡਰ ਉਤੇ ਨਾਕਾਬੰਦੀ ਦੌਰਾਨ ਇਹ ਗ੍ਰਿਫਤਾਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: