ਪੰਜਾਬ ਦੀਆਂ ਔਰਤਾਂ ਨੂੰ ਅਗਲੇ ਬਜਟ ਤੋਂ 1,000 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਰੋਡ ਸ਼ੋਅ ਦੌਰਾਨ ਕੀਤਾ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਤਰਨਤਾਰਨ ਪਹੁੰਚੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ ਅਤੇ ਬੱਚਿਆਂ ਦੀਆਂ ਸਕੂਲ ਫੀਸਾਂ ਬਚ ਰਹੀਆਂ ਹਨ। 5,000 ਰੁਪਏ ਇਥੋਂ ਬਚ ਰਹੇ ਹਨ। ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ। ਪੰਜਾਬ ਚਲਾਉਣਾ ਸਾਡੀ ਜ਼ਿੰਮੇਵਾਰੀ ਹੈ। ਸਾਨੂੰ ਦੇਖਣਾ ਪੈਂਦਾ ਏ ਕਿ ਕਿਸ ਨੂੰ ਕੀ ਦੇਣਾ ਹੈ। ਅਸੀਂ ਮਾਵਾਂ ਅਤੇ ਭੈਣਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਅਗਲੇ ਬਜਟ ਵਿੱਚ ਅਸੀਂ ਔਰਤਾਂ ਨੂੰ 1,000 ਰੁਪਏ ਦੇਵਾਂਗੇ। ਅਸੀਂ ਪੰਜ ਸਾਲਾਂ ਦੇ ਅੰਦਰ ਆਪਣੇ ਵਾਅਦੇ ਪੂਰੇ ਕਰਨ ਦਾ ਵਾਅਦਾ ਕੀਤਾ ਸੀ। ਅਸੀਂ ਪੂਰਾ ਕਰਾਂਗੇ।
ਦੱਸ ਦੇਈਏ ਕਿ ਆਪ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਤਰਨਤਾਰਨ ਸੀਟ ਖਾਲੀ ਹੋ ਗਈ ਸੀ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਚਾਰੋਂ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਇਨ੍ਹਾਂ ਵਿੱਚ ‘ਆਪ’ ਤੋਂ ਹਰਮੀਤ ਸਿੰਘ ਸੰਧੂ, ਕਾਂਗਰਸ ਤੋਂ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਤੋਂ ਸੁਖਵਿੰਦਰ ਕੌਰ ਰੰਧਾਵਾ ਅਤੇ ਭਾਜਪਾ ਤੋਂ ਹਰਜੀਤ ਸਿੰਘ ਸੰਧੂ ਸ਼ਾਮਲ ਹਨ।
ਇਹ ਵੀ ਪੜ੍ਹੋ : ਜ਼ਮੀਨੀ ਵੱਟ ਦੇ ਵਿਵਾਦ ਕਰਕੇ ਨੌਜਵਾਨ ਦੇ ਕੱਢੇ ਸਾਹ! 2 ਮਾਸੂਮਾਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਅੰਮ੍ਰਿਤਪਾਲ ਸਿੰਘ ਦੀ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੁਧੀਰ ਸੂਰੀ ਕਤਲ ਕੇਸ ਦੇ ਦੋਸ਼ੀ ਸੰਦੀਪ ਸਿੰਘ ਉਰਫ਼ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਉਮੀਦਵਾਰ ਬਣਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























