ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਮੋਹਾਲੀ ਦੇ ਸੈਕਟਰ-71 ਵਿਚ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਸੈਕਟਰ-71 ਵਿਖੇ ਸਮੀਰ ਨਾਂ ਦੇ ਪ੍ਰਾਪਰਟੀ ਡੀਲਰ ਦੇ ਦਫਤਰ ਦੇ ਬਾਹਰ ਵਿੱਕੀ ਮਿੱਡੂਖੇੜਾ ਨੂੰ ਕਤਲ ਕੀਤਾ ਗਿਆ। 4 ਅਣਪਛਾਤੇ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਵਿੱਕੀ ਮਿੱਡੂਖੇੜਾ ਪ੍ਰਾਪਰਟੀ ਡੀਲਰ ਨੂੰ ਮਿਲਣ ਆਇਆ ਸੀ ਤੇ ਹਮਲਾਵਰ ਉਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਸਨ। ਵਿੱਕੀ ਨੂੰ ਮੋਹਾਲੀ ਦੇ ਸੈਕਟਰ-71 ਵਿਖੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਨੇ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜੀ ਤੇ ਹੁਣ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਬਾਦਲ ਪਰਿਵਾਰ ਦੇ ਨੇੜੇ ਹਨ। ਤੇ ਉਹ ਐੱਸ. ਓ. ਆਈ. ਦਾ ਸਾਬਕਾ ਪ੍ਰਧਾਨ ਵੀ ਰਹਿ ਚੁੱਕਾ ਹੈ। ਪੁਲਿਸ ਵੱਲੋਂ ਹਮਲਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਸਾਬਕਾ DGP ਸੁਮੇਧ ਸੈਣੀ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ