BY : AARTI GUPTA : ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 2 ਭੈਣਾਂ ਦੇ ਇਕਲੌਤੇ ਭਰਾ ਯੁਵਰਾਜ ਸਿੰਘ (15) ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਜਿਸ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸੀ ਅਤੇ ਕੁਝ ਦਿਨ ਬਾਅਦ ਖੁਸ਼ੀ-ਖੁਸ਼ੀ ਭਰਾ ਨੇ ਡੋਲੀ ਨੂੰ ਵਿਦਾ ਕਰਨਾ ਸੀ ਹੁਣ ਉਸ ਤੋਂ ਪਹਿਲਾਂ ਹੀ ਘਰੋਂ ਭਰਾ ਦੀ ਅਰਥੀ ਉੱਠੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਯੁਵਰਾਜ ਸਿੰਘ ਆਪਣੇ ਚਚੇਰੇ ਭਰਾ ਗੁਰਮਨਪ੍ਰੀਤ ਸਿੰਘ ਨਾਲ ਆਪਣੀ ਭੈਣ ਦੇ ਵਿਆਹ ਦਾ ਕਾਰਡ ਵੰਡਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਪਿੰਡ ਗਹਿਲੇਵਾਲ ਦੀ ਪੁਲੀ ਨੇੜ੍ਹੇ ਇੱਕ ਨਾ-ਮਲੂਮ ਟ੍ਰੈਕਟਰ ਟਰਾਲੀ ਨੂੰ ਦੋਵੇਂ ਨੌਜਵਾਨ ਓਵਰਟੇਕ ਕਰਨ ਲੱਗੇ ਤਾਂ ਉਸ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ਵਿੱਚ ਯੁਵਰਾਜ ਸਿੰਘ ਅਤੇ ਗੁਰਮਨਪ੍ਰੀਤ ਸਿੰਘ ਦੋਵੇਂ ਹੀ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ।
ਇਹ ਵੀ ਪੜ੍ਹੋ : ਪੰਜੋਖਰਾ ਵਿ.ਵਾ/ਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ
ਦੋਵਾਂ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਯੁਵਰਾਜ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਘਰ ਵਿਚ ਯੁਵਰਾਜ ਸਿੰਘ ਦੀ ਮੌਤ ਦੀ ਖ਼ਬਰ ਪਹੁੰਚੀ ਤਾਂ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਬਿਆਨਾਂ ‘ਤੇ ਅਣਪਛਾਤੇ ਚਾਲਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਯੁਵਰਾਜ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








