ਅੰਮ੍ਰਿਤਸਰ ਵਿਚ ਭਾਰਤ-ਪਾਕਿਸਤਾਨ ਸਰਹੱਦ ਕੋਲ BSF ਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ 27 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਕਾਰਵਾਈ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਜਿਸ ਵਿਚ ਦੱਸਿਆ ਗਿਆ ਸੀ ਕਿ ਪਾਕਿਸਤਾਨ ਦੇ ਤਸਕਰਾਂ ਨੇ ਡ੍ਰੋਨ ਜ਼ਰੀਏ ਘਰਿੰਡਾ ਖੇਤਰ ਵਿਚ ਨਸ਼ੇ ਦੀ ਵੱਡੀ ਖੇਪ ਡੇਗੀ ਹੈ।
ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਪੁਲ ਮੋਰਨ ਕੋਲ ਸਰਚ ਆਪ੍ਰੇਸ਼ਨ ਚਲਾਇਆ ਤੇ 27 ਕਿਲੋ ਹੈਰੋਇਨ ਬਰਾਮਦ ਕਰ ਲਈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਤੇ ਤਸਕਰੀ ਨੈਟਵਰਕ ਨਾਲ ਜੁੜੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਸ਼ੁਭਮਨ ਗਿੱਲ ਕਪਤਾਨ ਤੇ ਸ਼੍ਰੇਅਸ ਅਈਅਰ ਹੋਣਗੇ ਉਪ-ਕਪਤਾਨ
ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਹੀ ਅੰਮ੍ਰਿਤਸਰ ਦੇ ਅਜਨਾਲਾ-ਰਾਮਦਾਸ ਖੇਤਰ ਵਿਚ ਸੁਰੱਖਿਆ ਏਜੰਸੀਆਂ ਨੇ ਵੱਡੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਸੀ। ਇਸ ਦੌਰਾਨ 25 ਪਿਸਤੌਲਾਂ, ਇਕ ਏਕੇ-47 ਰਾਈਫਲ, 360 ਕਾਰਤੂਸ, 47 ਮੈਗਜ਼ੀਨ ਤੇ ਇਕ ਬੁਲੇਟ ਪਰੂਫ ਜੈਕੇਟ ਬਰਾਮਦ ਕੀਤੀ ਗਈ ਸੀ। ਸੁਰੱਖਿਆ ਏਜੰਸੀਆਂ ਸਰਹੱਦੀ ਖੇਤਰ ਵਿਚ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ ਤਾਂ ਕਿ ਡ੍ਰੋਨ ਜ਼ਰੀਏ ਹੋਣ ਵਾਲੀ ਨਸ਼ੇ ਤੇ ਹਥਿਆਰਾਂ ਦੀ ਤਸਕਰੀ ‘ਤੇ ਰੋਕ ਲਗਾਈ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









