ਸਰਹਿੰਦ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਪਤਾਰਸੀ ਕਲਾਂ ਤੇ ਮੈਕਡੋਨਲ ਦੇ ਨਜ਼ਦੀਕ ਬੀਤੀ ਦੇਰ ਰਾਤ ਇੱਕ ਖੜੇ ਟਰਾਲੇ ਵਿੱਚ ਦਿੱਲੀ ਤੋਂ ਕਟੜਾ (ਜੰਮੂ) ਜਾ ਰਹੀ ਇੱਕ ਬੱਸ ਟਕਰਾ ਜਾਣ ਕਾਰਨ ਦਰਦਨਾਕ ਸੜਕੀ ਹਾਦਸਾ ਵਾਪਰਿਆ। ਜਿੱਥੇ ਬੱਸ ਵਿੱਚ ਸਵਾਰ ਸਵਾਰੀਆਂ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ ਉੱਥੇ ਹੀ ਬੱਸ ਦੇ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ, ਮ੍ਰਿਤਕ ਡਰਾਈਵਰ ਇੰਦਰਜੀਤ ਸਿੰਘ ਜਿਲਾ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਹਾਦਸੇ ਦੌਰਾਨ ਜਖਮੀਆਂ ਨੂੰ ਰਾਹਗੀਰਾਂ ਅਤੇ ਇਲਾਕੇ ਦੇ ਪਿੰਡ ਨਿਵਾਸੀਆਂ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਜਦੋਂ ਕਿ ਗੰਭੀਰ ਜਖਮੀ ਹੋਏ ਯਾਤਰੂਆਂ ਨੂੰ ਇਲਾਜ ਲਈ ਅੱਗੇ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ । ਉਧਰ ਥਾਣਾ ਮੁਲੇਪੁਰ ਦੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਪਿੰਡ ਮੂਸੇ ‘ਚ ਮਨਾਈ ਜਾ ਰਹੀ ਮੂਸੇਵਾਲੇ ਦੀ ਚੌਥੀ ਬਰਸੀ, ਬਾਈ-ਬਾਈ ਕਰਦਾ ਪਹੁੰਚਿਆ ਨਿੱਕਾ ਸਿੱਧੂ; ਟੇਕਿਆ ਮੱਥਾ
ਇਸ ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਸ ਵਿੱਚ ਸਵਾਰ 15 ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਸਵਾਰ ਕੁਝ ਯਾਤਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਮੱਥਾ ਟੇਕਣ ਜਾ ਰਹੇ ਸਨ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਲੇਪੁਰ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਸਵਾਰ ਕੁਝ ਯਾਤਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਮੱਥਾ ਟੇਕਣ ਜਾ ਰਹੇ ਸਨ। ਪੁਲਿਸ ਵੱਲੋਂ ਰਾਹਤ ਕਾਰਜ ਸ਼ੁਰੂ ਕਰਦਿਆਂ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










