ਚੰਡੀਗੜ੍ਹ ਵਿੱਚ ਬੀਤੀ ਸ਼ਾਮ ਭਾਜਪਾ ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਚੀਮਾ ਨੇ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਲਗਾਏ ਜਾ ਰਹੇ ਦੋਸ਼ਾਂ ਨੂੰ ਨਕਾਰਿਆ ਹੈ। ਉਨ੍ਹਾਂ ਨੇ ਇਸ ਧਮਾਕੇ ਸੰਬੰਧੀ ਭਾਜਪਾ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਨੂੰ ਨਿੰਦਣਯੋਗ ਦੱਸਿਆ ਹੈ।
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਅੱਗੇ ਹੋਏ ਧਮਾਕੇ ਲਈ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਪਰ ਦੋਸ਼ੀ ਸਾਨੂੰ ਠਹਿਰਾਇਆ ਜਾ ਰਿਹਾ ਹੈ। ਇਸ ਧਮਾਕੇ ਸੰਬੰਧੀ ਭਾਜਪਾ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਤੇ ਇਸਨੂੰ ਪੰਜਾਬ ਦੇ ਹਵਾਲੇ ਕੀਤਾ ਜਾਵੇ, ਅਸੀਂ ਇਸ ਦੀ ਕਾਨੂੰਨ ਵਿਵਸਥਾ ਨੂੰ ਕਾਬੂ ‘ਚ ਰੱਖਾਂਗੇ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਪਿੰਡ ਸਿਆਲਕਾ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਘਰ ‘ਤੇ 9-10 ਰਾਊਂਡ ਫਾ/ਇਰ, ਜਾਂਚ ‘ਚ ਜੁਟੀ ਪੁਲਿਸ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









