ਪੰਜਾਬ ਵਿਚ ਆਵਾਰਾ ਤੇ ਖੂੰਖਾਰ ਕੁੱਤਿਆਂ ਨੂੰ ਨੱਥ ਪਾਈ ਜਾਵੇਗੀ ਜੋ ਕਿ ਲੋਕਾਂ ਦੀ ਜਾਨਾਂ ਲਈ ਲਗਾਤਾਰ ਖਤਰਾ ਬਣੇ ਹੋਏ ਹਨ। ਅੱਜ ਤੋਂ ਪੰਜਾਬ ਸਰਕਾਰ ਇਨ੍ਹਾਂ ਆਵਾਰਾ ਤੇ ਜਾਨਲੇਵਾ ਕੁੱਤਿਆਂ ਖਿਲਾਫ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਸੀਐੱਮ ਮਾਨ ਵੱਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਸੀ।
ਪੰਜਾਬ ਵਿਚ ਕੁੱਤਿਆਂ ਦਾ ਖਾਤਮਾ ਹੋਵੇਗਾ ਜੋ ਲੋਕਾਂ ‘ਤੇ ਹਮਲਾ ਕਰਦੇ ਹਨ। ਪੰਜਾਬ ਸਰਕਾਰ ਬੱਚਿਆਂ ਤੇ ਪੈਦਲ ਚੱਲਣ ਵਾਲਿਆਂ ‘ਤੇ ਹਮਲਾ ਕਰਨ ਵਾਲੇ ਕੁੱਤਿਆਂ ਖਿਲਾਫ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਖਾਤਮੇ ਲਈ ਅੱਜ ਵੱਡੀ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਬੀਤੇ ਮੰਗਲਵਾਰ ਤੋਂ ਸੁਪਰੀਮ ਕੋਰਟ ਵੱਲੋਂ ਸਕੂਲਾਂ, ਹਸਪਤਾਲਾਂ, ਰੇਲਵੇ ਸਟੇਸ਼ਨਾਂ ਵਰਗੇ ਜਨਤਕ ਥਾਵਾਂ ਤੋਂ ਸਾਰੇ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਆਪਣੇ ਹੁਕਮਾਂ ਵਿਚ ਸੋਧ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਅਦਾਲਤ ਨੇ ਕਿਹਾ ਸੀ ਕਿ ਸੜਕਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਹੁਕਮ ਵਿਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਪਟੀਸ਼ਨਾਂ ਵਿਚ ਮੰਗ ਕੀਤੀ ਗਈ ਸੀ ਕਿ ਜਨਤਕ ਥਾਵਾਂ ‘ਤੇ ਫੜੇ ਗਏ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇ ਤੇ ਉਨ੍ਹਾਂ ਨੂੰ ਛੱਡ ਦਿੱਤਾ ਜਾਵੇ ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਤੋਂ ਆਈ ਮੰਦਭਾਗੀ ਖ਼ਬਰ, ਹੋਸਟਲ ਦੇ ਕਮਰੇ ’ਚੋਂ ਮਿਲੀ ਵਿਦਿਆਰਥੀ ਦੀ ਲਾ/ਸ਼
ਜਿਸ ਮਗਰੋਂ ਹੁਣ ਸੀਐੱਮ ਭਗਵੰਤ ਮਾਨ ਦੀ ਸਰਕਾਰ ਵੱਲੋਂ ਅੱਜ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਆਵਾਰਾ ਤੇ ਖੂੰਖਾਰਾ ਕੁੱਤਿਆਂ ਨੂੰ ਫੜਿਆ ਜਾਵੇਗਾ। ਇਸ ਸਬੰਧੀ ਖੁਦ ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। CM ਨੇ X ‘ਤੇ ਲਿਖਿਆ ਸੀ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਬਾਅਦ ਪੰਜਾਬ ਸਰਕਾਰ ਕੱਲ੍ਹ ਤੋਂ ਬੱਚਿਆਂ ਦੇ ਰਾਹਗੀਰਾਂ ਦੀ ਜਾਨ ਨੂੰ ਖਤਰਾ ਬਣੇ ਆਵਾਰਾ ਤੇ ਜਾਨਲੇਵਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ ਕਰੇਗੀ…ਧੰਨਵਾਦ ਸੁਪਰੀਮ ਕੋਰਟ….
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










