ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿਚ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਵਿਚ ਬੀਤੀ ਦੇਰ ਰਾਤ ਇਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਹਾਦਸਾ ਨਕਰੋੜ-ਹਿਮਗਿਰਿ ਡੈਮ ਸਾਈਡ ਸੜਕ ‘ਤੇ ਵਾਪਰਿਆ ਜਦੋਂ ਇਕ ਆਲਟੋ ਕਾਰ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਵਾਹਨ ਵਿਚ 4 ਲੋਕ ਸਵਾਰ ਸਨ ਤੇ ਸਾਰਿਆਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਸ਼ੁਕਰ ਦੀਨ, ਸਲਮਾਨ, ਬਿੱਟੂ, ਸੰਜੂ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮ.ਰਡ/ਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱ/ਟੀ ਗਈ ਡਮੀ
ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਖੱਡ ਵਿਚੋਂ ਲਾਸ਼ਾਂ ਨੂੰ ਕੱਢਣ ਲਈ ਰੈਸਕਿਊ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਲਾਸ਼ਾਂ ਦੀ ਪਛਾਣ ਰੈਸਕਿਊ ਦੇ ਬਾਅਦ ਹੀ ਸੰਭਵ ਹੋ ਸਕੇਗੀ। ਘਟਨਾ ਦੀ ਸੂਚਨਾ ਮਿਲਦੇ ਹੀ ਤੀਸਾ ਪੁਲਿਸ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ ਰਾਹਤ ਤੇ ਬਚਾਅ ਕਾਰਜ ਵਿਚ ਲੱਗ ਗਈਆਂ। ਲਾਸ਼ਾਂ ਨੂੰ ਖੱਡ ਵਿਚੋਂ ਬਾਹਰ ਕੱਢਣ ਦੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਉਨ੍ਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਜਾਵੇਗਾ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









