ਸਰਹਿੰਦ ਨੈਸ਼ਨਲ ਹਾਈਵੇਅ ‘ਤੇ ਪੈਂਦੇ ਪਿੰਡ ਦਾਲੋ ਮਾਜਰਾ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਪਾਲ ਸਿੰਘ ਅਤੇ ਮਹੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਸਨ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਪਿੰਡ ਬੀਬੀਪੁਰ ਅਤੇ ਪਿੰਡ ਸਾਧੂਗੜ੍ਹ ਵਿਖੇ ਕਰਿਆਨੇ ਦੀਆਂ ਦੁਕਾਨਾਂ ਚਲਾਉਂਦੇ ਸਨ। ਰੋਜ਼ਾਨਾ ਦੀ ਤਰ੍ਹਾਂ ਉਹ ਰਾਤ ਨੂੰ ਆਪਣੀਆਂ ਦੁਕਾਨਾਂ ਬੰਦ ਕਰਕੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਰਾਜਪੁਰਾ ਵੱਲ ਜਾ ਰਹੇ ਸਨ। ਜਦੋਂ ਉਹ ਨੈਸ਼ਨਲ ਹਾਈਵੇ ‘ਤੇ ਪਿੰਡ ਦਾਲੋ ਮਾਜਰਾ ਦੇ ਨੇੜੇ ਪਹੁੰਚੇ, ਤਾਂ ਇੱਕ ਹਰਿਆਣਾ ਨੰਬਰ ਦੀ ਕਾਰ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
ਇਹ ਵੀ ਪੜ੍ਹੋ : ਜਲੰਧਰ ਦੇ ਭੋਗਪੁਰ ‘ਚ ਵਾਪਰਿਆ ਭਿ/ਆਨ/ਕ ਹਾ/ਦਸਾ: ਬੱਸ ਨੇ ਜੁਗਾੜੂ ਰੇਹੜੀ ਨੂੰ ਮਾ/ਰੀ ਟੱ/ਕਰ, ਮਾਂ-ਧੀ ਦੀ ਮੌ/ਤ
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਹਗੀਰਾਂ ਅਤੇ ਪੁਲਿਸ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਚੌਂਕੀ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਫਰਾਰ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









