ਦੇਸ਼ ਵਿਚ LPG ਤੇ ਹੋਰ ਪੈਟਰੋਲੀਅਮ ਉਤਪਾਦਾਂ ਦੀ ਉਪਲਬਧਤਾ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ‘ਤੇ ਕੇਂਦਰ ਸਰਕਾਰ ਨੇ ਸਖਤ ਰੁਖ਼ ਅਪਣਾਇਆ ਹੈ। ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨੇ ਇਸ ਸਬੰਧੀ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖ ਕੇ ਆਮ ਲੋਕਾਂ ਤੱਕ ਸਹੀ, ਸਪੱਸ਼ਟ ਤੇ ਤੱਥਾਤਮਕ ਜਾਣਕਾਰੀ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।
ਮੰਤਰਾਲੇ ਨੇ ਕਿਹਾ ਕਿ ਹੁਣੇ ਜਿਹੇ ਸੋਸ਼ਲ ਮੀਡੀਆ ਤੇ ਕੁਝ ਹੋਰ ਮਾਧਿਅਮਾਂ ‘ਤੇ ਗੈਸ ਦੀ ਕਮੀ ਤੇ ਕੀਮਤਾਂ ਨੂੰ ਲੈ ਕੇ ਗਲਤ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਇਨ੍ਹਾਂ ਅਫਵਾਹਾਂ ਦੀ ਵਜ੍ਹਾ ਤੋਂ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਕਰਕੇ ਕਈ ਥਾਵਾਂ ‘ਤੇ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ਵਰਗੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ ਜਿਸ ਕਰਕੇ ਵੰਡ ਪ੍ਰਣਾਲੀ ‘ਤੇ ਵਾਧੂ ਬੋਝ ਵੀ ਪੈ ਰਿਹਾ ਹੈ।

ਇਹ ਵੀ ਪੜ੍ਹੋ : ਐਂਟਰੀ ਟੈਕਸ ‘ਤੇ ਹਿਮਾਚਲ ਸਰਕਾਰ ਨੇ ਦਿੱਤੀ ਰਾਹਤ, ਸਾਰੇ ਵਾਹਨਾਂ ‘ਚ 30 ਤੋਂ 250 ਰੁਪਏ ਦੀ ਹੋਈ ਕਟੌਤੀ
ਕੇਂਦਰ ਮੁਤਾਬਕ ਫਿਲਹਾਲ ਸਿਰਫ 17 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਰੈਗੂਲਰ ਜਾਂ ਲੋੜ ‘ਤੇ ਆਧਾਰਿਤ ਪ੍ਰੈੱਸ ਬ੍ਰੀਫਿੰਗ ਕਰ ਰਹੇ ਹਨ। ਇਨ੍ਹਾਂ ਵਿਚ ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ, ਤਮਿਲਨਾਡੂ, ਤੇਲੰਗਾਨਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਤੇ ਕੇਰਲ ਵਰਗੇ ਵੱਡੇ ਸੂਬੇ ਸ਼ਾਮਲ ਹਨ। ਬਾਕੀ ਸੂਬਿਆਂ ਵਿਚ ਵੀ ਇਸੇ ਤਰ੍ਹਾਂ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









