ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਲਈ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਕਈ ਉਦਯੋਗਿਕ ਨੇਤਾਵਾਂ ਨੇ ਹਾਜ਼ਰੀ ਭਰੀ।
ਸਮਾਗਮ ਦੀ ਅਗਵਾਈ ਸੰਸਥਾ ਦੇ ਫਾਊਂਡਰ ਚਾਂਸਲਰ ਸਰਦਾਰ ਰਸ਼ਪਾਲ ਸਿੰਘ ਧਾਲੀਵਾਲ ਨੇ ਕੀਤੀ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਐਗਜ਼ਿਕਿਊਟਿਵ ਵਾਈਸ ਪ੍ਰੈਜ਼ੀਡੈਂਟ ਡਾ. ਸੁਸ਼ੀਲ ਪ੍ਰਸ਼ਾਰ ਅਤੇ HR Success Talk ਦੇ CEO ਗੋਵਿੰਦ ਨੇਗੀ ਜੀ ਵੀ ਮੌਜੂਦ ਰਹੇ।
“MBA Plus” ਪ੍ਰੋਗਰਾਮ ਦੇ ਤਹਿਤ ਹਰ ਸਮੈਸਟਰ ਵਿੱਚ ਇੱਕ ਉਦਯੋਗਿਕ ਮਾਹਿਰ 15 ਵਿਦਿਆਰਥੀਆਂ ਨੂੰ ਮੈਨਟਰ ਕਰੇਗਾ। ਦੋ ਸਾਲਾਂ ਦੌਰਾਨ ਵਿਦਿਆਰਥੀਆਂ ਨੂੰ 4 ਵੱਖ-ਵੱਖ ਇੰਡਸਟਰੀ ਲੀਡਰਾਂ ਤੋਂ ਮਾਰਗਦਰਸ਼ਨ ਮਿਲੇਗਾ। ਇਸ ਦੇ ਨਾਲ ਬੋਰਡਰੂਮ ਚਰਚਾਵਾਂ, ਕੇਸ ਸਟੱਡੀ ਵਿਸ਼ਲੇਸ਼ਣ, ਲਾਈਵ ਬਿਜ਼ਨੈੱਸ ਪ੍ਰਾਜੈਕਟ ਅਤੇ ਲੰਬੇ ਸਮੇਂ ਦੀਆਂ ਇੰਟਰਨਸ਼ਿਪਾਂ ਰਾਹੀਂ ਵਿਦਿਆਰਥੀਆਂ ਨੂੰ ਅਸਲ ਕਾਰੋਬਾਰੀ ਤਜਰਬਾ ਪ੍ਰਾਪਤ ਹੋਵੇਗਾ।
ਇਹ ਵੀ ਪੜ੍ਹੋ : ਪਤਨੀ ਨੂੰ ਪੇਕੇ ਘਰ ਛੱਡ ਕੇ ਆ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਿਛਲੇ ਸਾਲ ਹੋਇਆ ਸੀ ਵਿਆਹ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਮੁਤਾਬਕ ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਸਮਰੱਥਾ, ਰਣਨੀਤਿਕ ਸੋਚ ਅਤੇ ਫੈਸਲਾ ਕਰਨ ਦੀ ਯੋਗਤਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:










