ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ। ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ (AC( Cਨੇ ਪੰਜਾਬ ਕੇਡਰ ਦੇ 2013 ਬੈਚ ਦੇ IAS ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਕੱਤਰ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਅੰਤਰ-ਕੇਡਰ ਡੈਪੂਟੇਸ਼ਨ ਅਧੀਨ ਤਿੰਨ ਸਾਲਾਂ ਲਈ ਕੀਤੀ ਗਈ ਹੈ।
ਪਰਸੋਨਲ ਅਤੇ ਸਿਖਲਾਈ ਵਿਭਾਗ (DOPT) ਵੱਲੋਂ ਜਾਰੀ ਹੁਕਮਾਂ ਮੁਤਾਬਕ ਹਰਪ੍ਰੀਤ ਸਿੰਘ ਸੂਦਨ ਹੁਣ ਪੰਜਾਬ ਤੋਂ ਡੈਪੂਟੇਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸੇਵਾ ਕਰਨਗੇ। ਉਨ੍ਹਾਂ ਦੀ ਨਿਯੁਕਤੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ‘ਤੇ ਅੰਤਿਮ ਮਨਜੂਰੀ ਦਿੱਤੀ ਗਈ ਹੈ।
IAS ਹਰਪ੍ਰੀਤ ਸਿੰਘ ਸੂਦਨ ਇਸ ਵੇਲੇ ਪੰਜਾਬ ਸਰਕਾਰ ਵਿੱਚ ਖੇਡ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਹਨ। ਪ੍ਰਸ਼ਾਸਨ ਅਤੇ ਖੇਡ ਪ੍ਰਬੰਧਨ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਨਿਯੁਕਤੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਤ ਕੈਬਨਿਟ ਨਿਯੁਕਤੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਗਏ ਪ੍ਰਸਤਾਵ ‘ਤੇ ਵਿਚਾਰ ਕਰਨ ਤੋਂ ਬਾਅਦ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ DOPT ਨੇ ਇੱਕ ਅਧਿਕਾਰਤ ਆਦੇਸ਼ ਜਾਰੀ ਕਰਕੇ ਪੰਜਾਬ ਸਰਕਾਰ, ਗ੍ਰਹਿ ਮੰਤਰਾਲੇ ਅਤੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਕੱਤਰ ਪੱਧਰ ਦੇ ਅਧਿਕਾਰੀ ਦੀ ਨਿਯੁਕਤੀ ਨੂੰ ਸ਼ਹਿਰ ਦੇ ਵਿਕਾਸ ਯਤਨਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨਿਕ ਹਲਕਿਆਂ ਦਾ ਮੰਨਣਾ ਹੈ ਕਿ ਇੱਕ ਨੌਜਵਾਨ ਅਤੇ ਤਜਰਬੇਕਾਰ ਆਈਏਐਸ ਅਧਿਕਾਰੀ ਦੇ ਆਉਣ ਨਾਲ ਕਈ ਪੈਂਡਿੰਗ ਪ੍ਰੋਜੈਕਟਾਂ ਅਤੇ ਮਹੱਤਵਪੂਰਨ ਵਿਭਾਗੀ ਕੰਮਾਂ ਦੀ ਪ੍ਰਗਤੀ ਵਿੱਚ ਤੇਜ਼ੀ ਆਵੇਗੀ।
ਇਹ ਵੀ ਪੜ੍ਹੋ : ‘ਇੱਕ ਮਹੀਨੇ ਅੰਦਰ ਪੰਥ ਦੇ ਇਤਰਾਜ਼ ਦੂਰ ਕੀਤੇ ਜਾਣ’-MLA ਤੇ ਮੰਤਰੀਆਂ ਦੀ ਪੇਸ਼ੀ ਦੌਰਾਨ ਬੋਲੇ ਜਥੇਦਾਰ ਗੜਗੱਜ
ਹਰਪ੍ਰੀਤ ਸਿੰਘ ਸੂਦਨ ਦੇ ਜਲਦੀ ਹੀ ਚੰਡੀਗੜ੍ਹ ਪਹੁੰਚਣ ਅਤੇ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੀ ਉਮੀਦ ਹੈ। ਉਨ੍ਹਾਂ ਦੇ ਆਉਣ ਨਾਲ ਪ੍ਰਸ਼ਾਸਨਿਕ ਪੱਧਰ ‘ਤੇ ਵਿਭਾਗਾਂ ਵਿਚਕਾਰ ਤਾਲਮੇਲ ਤੇਜ਼ ਹੋਣ ਅਤੇ ਪ੍ਰੋਜੈਕਟ ਲਾਗੂ ਕਰਨ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









