16 officers including DGP Punjab charged : ਚੰਡੀਗੜ੍ਹ ਲਾਨ ਟੇਨਿਸ ਅਕਾਦਮੀ (ਸੀਐੱਲਟੀਏ) ਵਿੱਚ ਟ੍ਰੇਨਿੰਗ ਲੈ ਰਹੀ ਇੱਕ ਨਾਬਾਲਗ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਹੋਈ। ਦੱਸਣਯੋਗ ਹੈ ਕਿ ਪੀੜਤ ਨਾਬਾਲਗ ਲੜਕੀ ਦੇ ਪਿਤਾ ਨੇ ਮਾਮਲੇ ਵਿੱਚ ਦੋਸ਼ੀਆਂ ਦਾ ਬਚਾਅ ਕਰਨ ’ਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਸਣੇ 16 ਅਧਿਕਾਰੀਆਂ ਖਇਲਾਫ ਪਟੀਸ਼ਨ ਦਾਇਰ ਕੀਤੀ ਹੈ।
ਨਾਬਾਲਗ ਟੇਨਿਕ ਖਿਡਾਰੀ ਦੇ ਪਿਤਾ ਨੇ ਸੀਐੱਲਟੀਏ ਦੇ ਅਧਿਕਾਰੀਆਂ ਖਿਲਾਫ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਹੈ ਕਿ ਸੀਐੱਲਟੀਏ ਵਿੱਚ ਕੁਝ ਲੜਕਿਆਂ ਨੇ ਉਨ੍ਹਾਂ ਦੀ ਬੇਟੀ ਨਾਲ ਛੇੜਛਾੜ ਕੀਤੀ ਸੀ। ਸ਼ਿਕਾਇਤ ਦੇ ਬਾਵਜੂਦ ਅਧਿਕਾਰੀਆਂ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਪਿਤਾ ਨੇ ਦੋਸ਼ ਲਗਾਇਆ ਕਿ ਸਾਰੇ ਅਧਿਕਾਰੀ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਇਸ ਲਈ ਸਾਰੇ ਅਧਿਕਾਰੀਆਂ ’ਤੇ ਪਾਕਸੋ ਐਕਟ ਦੀ ਧਾਰਾ 17, 18, 19 ਅਤੇ 21 ਅਧੀਨ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਜਿਨ੍ਹਾਂ ਅਧਿਕਾਰੀਆਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ, ਉਨ੍ਹਾਂ ਵਿੱਚ ਸੀਐੱਲਟੀਏ ਦੇ ਪ੍ਰਧਾਨ ਵਿਸ਼ਵਜੀਤ ਖੰਨਾ ਅਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਸਣੇ 16 ਅਧਿਕਾਰੀ ਸ਼ਾਮਲ ਹਨ। ਮਾਮਲਾ ਜਦੋਂ ਹੋਇਆ ਉਦੋਂ ਦਿਨਕਰ ਗੁਪਤਾ ਸੀਐੱਲਟੀਏ ਦੇ ਖਜ਼ਾਨਚੀ ਸਨ। ਹੁਣ ਇਸ ਮਾਮਲੇ ਵਿੱਚ 5 ਅਕਤੂਬਰ ਨੂੰ ਸੁਣਵਾਈ ਕੀਤੀ ਜਾਵੇਗੀ।