170 new corona cases in chandigarh : ਚੰਡੀਗੜ੍ਹ ’ਚ ਅੱਜ ਐਤਵਾਰ ਕੋਰੋਨਾ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ ਇਸ ਦੇ ਨਾਲ ਹੀ 170 ਨਵੇਂ ਮਾਮਲੇ ਦਰਜ ਕੀਤੇ ਗਏ। ਉਥੇ ਹੀ ਸ਼ਹਿਰ ਵਿਚ 48 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ। ਦੱਸਣਯੋਗ ਹੈ ਕਿ ਸ਼ਹਿਰ ਵਿਚ ਹੁਣ ਤੱਕ ਕੋਰੋਨਾ ਦੇ 3985 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 1692 ਮਾਮਲੇ ਅਜੇ ਵੀ ਐਕਟਿਵ ਹਨ। ਉਧਰ ਮੋਹਾਲੀ ਵਿਚ ਕੋਰੋਨਾ ਦੇ ਵੱਡੀ ਗਿਣਤੀ ਵਿਚ 240 ਮਾਮਲੇ ਸਾਹਮਣੇ ਆਏ ਅਤੇ ਦੋ ਮਰੀਜ਼ਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਜ਼ਿਲ੍ਹੇ ਦੀ ਭਾਗੋਮਾਜਰਾ ਦੀ ਇਕ 40 ਸਾਲਾ ਔਰਤ ਦੀ ਪੀਜੀਆਈ ਵਿਚ ਮੌਤ ਹੋ ਗਈ। ਉਹ ਲਿਵਰ ਦੀ ਬੀਮਾਰੀ ਤੋਂ ਪੀੜਤ ਹੋਣ ਦੇ ਨਾਲ-ਨਾਲ ਸ਼ੂਗਰ ਅਤੇ ਹਾਈਪਰਟੈਂਸ਼ਨ ਦੀ ਵੀ ਮਰੀਜ਼ ਸੀ। ਇਸ ਤੋਂ ਇਲਾਵਾ ਬਾਲਟਾਨਾ ਦੀ 55 ਸਾਲਾ ਔਰਤ ਦੀ ਜੀਐਮਸੀਐਚ ਪਟਿਆਲਾ ਵਿਚ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 3666 ਤੱਕ ਪਹੁੰਚ ਗਿਆ। ਹੁਣ ਤੱਕ ਜ਼ਿਲ੍ਹੇ ਵਿਚੋਂ 1966 ਲੋਕਾਂ ਨੂੰ ਠੀਕ ਹੋਣ ’ਤੇ ਘਰਾਂ ਨੂੰ ਰਵਾਨਾ ਕੀਤਾ ਜਾ ਚੁੱਕਾ ਹੈ, ਜਦਕਿ ਕੁਲ 73 ਲੋਕ ਇਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਫਿਲਹਾਲ ਜ਼ਿਲ੍ਹੇ ਵਿਚ ਕੋਰੋਨਾ ਦੇ 1627 ਮਾਮਲੇ ਐਕਟਿਵ ਹਨ। ਦੱਸ ਦੇਈਏ ਕਿ ਬੀਤੇ ਦਿਨ ਵੀ ਚੰਡੀਗੜ੍ਹ ਵਿਚ ਕੋਰੋਨਾ ਦੇ 141 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਸੀ। ਹੁਣ ਤੱਕ ਸ਼ਹਿਰ ਵਿਚ 2248 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ 45 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਚੁੱਕੀ ਹੈ। ਸ਼ਹਿਰ ਵਿਚ ਇਸ ਸਮੇਂ 5.6 ਫੀਸਦੀ ਦਰ ਨਾਲ ਕੋਰੋਨਾ ਦੀ ਇਨਫੈਕਸ਼ਨ