54 new cases of corona : ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਮਾਮਲੇ ਹੁਣ ਕਾਫੀ ਘਟਨੇ ਸ਼ੁਰੂ ਹੋ ਗਏ ਹਨ। ਅੱਜ ਸ਼ਹਿਰ ਵਿੱਚ ਕੋਰੋਨਾ ਦੇ 54 ਨਵੇਂ ਮਾਮਲੇ ਸਾਹਮਣੇ ਆਏ, ਉਥੇ 118 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਤੱਕ ਚੰਡੀਗੜ੍ਹ ਵਿੱਚ ਕੋਰੋਨਾ ਦੇ 13795 ਮਾਮਲੇ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 12842 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਇਸ ਦੇ 744 ਮਾਮਲੇ ਐਕਟਿਵ ਹਨ। ਉਥੇ ਹੀ 209 ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆਈ।
ਮਿਲੀ ਜਾਣਕਾਰੀ ਮੁਤਾਬਕ ਅੱਜ ਪਾਜ਼ੀਟਿਵ ਪਾਏ ਗਏ ਮਾਮਲੇ ਸੈਕਟਰ-6, ਸੈਕਟਰ-7, ਸੈਕਟਰ-11, ਸੈਕਟਰ-15, ਸੈਕਟਰ-18, ਸੈਕਟਰ-20, 21, ਸੈਕਟਰ-23, ਸੈਕਟਰ-25, ਸੈਕਟਰ-26, ਸੈਕਟਰ-28, ਸੈਕਟਰ-29, ਸੈਕਟਰ-31, ਸੈਕਟਰ-33, ਸੈਕਟਰ-35, ਸੈਕਟਰ-36, ਸੈਕਟਰ-39, ਸੈਕਟਰ-42, ਸੈਕਟਰ-46, ਸੈਕਟਰ-47, ਸੈਕਟਰ-49, ਸੈਕਟਰ-56, ਧਨਾਸ ਏਰੀਆ, ਇੰਡਸਸਟ੍ਰੀਅਲ ਏਰੀਆ ਫੇਸ-1, ਖੁੱਡਾ ਅਲੀਸ਼ੇਰ ਮਲੋਆ, ਮਨੀਮਾਜਰਾ ਤੇ ਮੌਲੀ ਜਾਗਰਾਂ ਤੋਂ ਹਨ। ਇਨ੍ਹਾਂ ਵਿੱਚ 37 ਮਰਦ ਅਤੇ 17 ਔਰਤਾਂ ਸ਼ਾਮਲ ਹਨ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਯੂਟੀ ’ਚ 1134 ਲੋਕਾਂ ਦੇ ਰੈਪਿਡ ਐਂਟੀਜਨ ਸੈਂਪਲ ਲਏ ਗਏ। ਹੁਣ ਤੱਕ ਸ਼ਹਿਰ ਵਿੱਚੋਂ 97841 ਲੋਕਾਂ ਦੇ ਕੋਵਿਡ-19 ਦੇ ਰੈਪਿਡ ਐਂਟੀਜਨ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 83454 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਉਥੇ ਹੀ ਹੁਣ ਤੱਕ ਸ਼ਹਿਰ ਵਿੱਚ 13795 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿੱਚੋਂ 592 ਸੈਂਪਲ ਰਿਜੈਕਟ ਹੋਏ ਹਨ, ਜਦਕਿ 127 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੂਰੀ ਦੁਨੀਆ ਵਿੱਚ ਹੁਣ ਤੱਕ ਕੋਰੋਨਾ ਦੇ 4,22,57,799 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 11,31,055 ਮੌਤਾਂ ਹੋ ਚੁੱਕੀਆਂ ਹਨ, ਜਦਕਿ ਭਾਰਤ ਵਿੱਚ 76,51,107 ਪਾਜ਼ੀਟਿਵ ਮਾਮਲੇ ਮਿਲੇ ਹਨ ਤੇ ਹੁਣ ਤੱਕ 1,15,914 ਮੌਤਾਂ ਹੋ ਚੁੱਕੀਆਂ ਹਨ।