ਚੰਡੀਗੜ੍ਹ ਨਗਰ ਨਿਗਮ ਦੀ 11 ਤਰੀਕ ਨੂੰ ਹੋਈ ਮੀਟਿੰਗ ਵਿੱਚ 20,000 ਲੀਟਰ ਪ੍ਰਤੀ ਘਰ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪਾਣੀ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਇਸ ‘ਤੇ ਪ੍ਰਸ਼ਾਸਕ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ 24 ਘੰਟੇ ਪਾਣੀ ਮੁਹੱਈਆ ਕਰਵਾਉਣ ਲਈ ਫਰਾਂਸ ਦੀ ਇੱਕ ਏਜੰਸੀ ਨਾਲ 15 ਸਾਲਾਂ ਲਈ ਸਮਝੌਤਾ ਹੋਇਆ ਹੈ। ਅਜਿਹੀ ਸਥਿਤੀ ਵਿੱਚ ਮੁਫ਼ਤ ਪਾਣੀ ਨਹੀਂ ਦਿੱਤਾ ਜਾ ਸਕਦਾ। ਇਸ ਸਬੰਧੀ ਚੰਡੀਗੜ੍ਹ ਦੇ ਮੇਅਰ ਨੇ ਪ੍ਰੈਸ ਕਾਨਫਰੰਸ ਬੁਲਾਈ।
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਅੱਜ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਮਾਮਲੇ ‘ਚ ਆਪਣਾ ਪੱਖ ਪੇਸ਼ ਕੀਤਾ। ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ 20,000 ਲੀਟਰ ਪ੍ਰਤੀ ਘਰ ਪ੍ਰਤੀ ਮਹੀਨਾ ਪਾਣੀ ਦੇਣਾ ਅਤੇ ਫ੍ਰੀ ਪਾਰਕਿੰਗ 2021 ਦਾ ਮੈਨੀਫੈਸਟੋ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਗਵਰਨਰ ਦਾ ਪ੍ਰੋਗਰਾਮ ਹੋਵੇਗਾ ਉਹ ਉੱਥੇ ਸ਼ਾਮਿਲ ਨਹੀਂ ਹੋਣਗੇ। ਇਸ ਮੌਕੇ ਆਪ ਆਦਮੀ ਪਾਰਟੀ ਦੇ ਚੰਡੀਗੜ੍ਹ ਦੇ ਸਹਿ-ਪ੍ਰਭਾਰੀ ਡਾ. ਸਨੀ ਆਹਲੂਵਾਲੀਆ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਕਪੂਰਥਲਾ ਦੇ ਬੈਂਕ ‘ਚ ਚੋਰਾਂ ਨੇ ਕੀਤੀ ਚੋਰੀ ਦੀ ਕੋਸ਼ਿਸ਼, ਸੇਫ ਰੂਮ ਦਾ ਤਾਲਾ ਤੋੜਿਆ, ਪੁਲਿਸ ਨੇ FIR ਕੀਤਾ ਦਰਜ
ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਸੀ ਕਿ ਮੇਰਾ ਸਿਆਸਤ ਜਾਂ ਕਿਸੇ ਸਿਆਸੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਿਆਸੀ ਪਾਰਟੀਆਂ ਨੂੰ ਉਹੀ ਐਲਾਨ ਕਰਨਾ ਚਾਹੀਦਾ ਹੈ ਜੋ ਸੰਭਵ ਹੋਵੇ। ਇਸ ਤਰ੍ਹਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਲੋੜ ਨਹੀਂ ਹੈ। ਜੇਕਰ ਸ਼ਹਿਰ ਵਿੱਚ ਕਿਤੇ ਪਾਣੀ ਦੀ ਸਪਲਾਈ ਵਿੱਚ ਕੋਈ ਸਮੱਸਿਆ ਆ ਰਹੀ ਹੈ ਜਾਂ ਕਿਤੇ ਗੰਦਾ ਪਾਣੀ ਆ ਰਿਹਾ ਹੈ ਤਾਂ ਉਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: