ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ ਨੇ ਪੂਰੀ ਦੁਨੀਆ ਵਿਚ ਦਹਿਸ਼ਤ ਮਚਾ ਦਿੱਤੀ ਹੈ। ਲਗਾਤਾਰ ਵਧਦੇ ਮਾਮਲਿਆਂ ਕਾਰਨ ਹਰਿਆਣਾ ਸਰਕਾਰ ਵੱਲੋਂ ਸਖਤੀ ਵਧਾ ਦਿੱਤੀ ਗਈ ਹੈ।
ਸੂਬਾ ਸਰਕਾਰ ਨੇ 1 ਜਨਵਰੀ 2022 ਤੋਂ ਕੋਵਿਡ-19 ਟੀਕਾਕਰਨ ਦੀ ਦੂਜੀ ਖੁਰਾਕ ਨੂੰ ਲਾਜ਼ਮੀ ਕਰ ਦਿੱਤਾ ਹੈ। ਪੂਰੀ ਤਰ੍ਹਾਂ ਟੀਕਾਕਰਨ ਵਾਲੇ ਲੋਕਾਂ ਨੂੰ ਹੀ ਜਨਤਕ ਸਥਾਨਾਂ ਜਿਵੇਂ ਕਿ ਰੈਸਟੋਰੈਂਟ, ਮਾਲ, ਬੈਂਕ ਅਤੇ ਦਫਤਰਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਬਿਨਾਂ ਵੈਕਸੀਨ ਵਾਲਿਆਂ ਦੀ ਯਾਤਰਾ ‘ਤੇ ਹੁਣ ਬੈਨ ਲਗਾ ਦਿੱਤਾ ਗਿਆ ਹੈ।
ਹਰਿਆਣਾ ਦਾ ਪਹਿਲਾ ਓਮੀਕ੍ਰੋਨ ਦਾ ਮਾਮਲਾ ਕਰਨਾਲ ਤੋਂ ਸਾਹਮਣੇ ਆਇਆ ਹੈ। ਪੁਰਤਗਾਲ ਤੋਂ ਪਰਤਿਆ ਵਿਅਕਤੀ ਕੋਰੋਨਾ ਪਾਜੀਟਿਵ ਪਾਇਆ ਗਿਆ ਹੈ। ਦਿੱਲੀ ਤੋਂ ਰਿਪੋਰਟ ਵਿਚ ਓਮੀਕ੍ਰੋਨ ਦੀ ਪੁਸ਼ਟੀ ਹੋਈ ਹੈ। ਵਿਅਕਤੀ ਨੂੰ ਕਲਪਨਾ ਚਾਵਲਾ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹੁਣ ਤੱਕ ਕਰਨਾਲ ਵਿਚ 17 ਐਕਟਿਵ ਕੇਸ ਮਿਲ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਥੇ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜਿਹੜੇ ਮੁਲਾਜ਼ਮਾਂ ਦਾ ਕੋਰੋਨਾ ਟੀਕਾ ਸਰਟੀਫਿਕੇਟ ਦਾ ਨੰਬਰ ਐੱਚ. ਆਰ. ਐੱਮ. ਐੱਸ. ਵਿਚ ਨਹੀਂ ਹੋਵੇਗਾ, ਉਨ੍ਹਾਂ ਨੂੰ ਸੈਲਰੀ ਨਹੀਂ ਮਿਲੇਗੀ। ਐੱਚ. ਆਰ. ਐੱਮ. ਐੱਸ. ਪੋਰਟਲ ਵਿਚ ਕੋਰੋਨਾ ਟੀਕਾ ਸਰਟੀਫਿਕੇਟ ਦਾ ਨੰਬਰ ਦਰਜ ਕਰਨ ਦਾ ਉਪਬੰਧ ਕੀਤਾ ਗਿਆ ਹੈ ਅਤੇ ਇਸ ਨੂੰ ਸੈਲਰੀ ਮੋਡਿਊਲ ਨਾਲ ਜੋੜਿਆ ਗਿਆ ਹੈ। ਇਸ ਵਿਚ ਬਜਟ ਅਧਿਕਾਰੀ ਨੇ ਹਦਾਇਤ ਕੀਤੀ ਹੈ ਕਿ ਜਿਹੜੇ ਮੁਲਾਜ਼ਮਾਂ ਨੂੰ ਦੋਵੇਂ ਵੈਕਸੀਨ ਲੱਗ ਗਈਆਂ ਹਨ, ਉਨ੍ਹਾਂ ਦੇ ਦੋਵਾਂ ਦੇ ਨੰਬਰ ਅਤੇ ਜਿਨ੍ਹਾਂ ਨੂੰ ਇਕ ਵੈਕਸੀਨ ਲੱਗੀ ਹੈ, ਉਨ੍ਹਾਂ ਦੇ ਇਕ ਸਰਟੀਫਿਕੇਟ ਦਾ ਨੰਬਰ ਇਸ ਪੋਰਟਲ ਵਿਚ ਦਰਜ ਕੀਤਾ ਜਾਵੇਗਾ।