ਮੁਹਾਲੀ ਪੁਲੀਸ ਨੇ ਜਿਸ ਤਰ੍ਹਾਂ ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚੋਂ ਕੁੜੀਆਂ ਦੇ ਨਹਾਉਣ ਦੀਆਂ ਵੀਡੀਓਜ਼ ਲੀਕ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ ਇਨਕਾਰ ਕੀਤਾ ਹੈ, ਉਸ ਕਾਰਨ ਪੁਲਿਸ-ਪ੍ਰਸ਼ਾਸਨ ’ਤੇ ਮਾਮਲੇ ਨੂੰ ਦਬਾਉਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਮੋਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦਾਅਵਾ ਕੀਤਾ ਕਿ ਲੜਕੀ ਨੇ ਮੁਲਜ਼ਮ ਲੜਕੀ ਦੇ ਬੁਆਏਫ੍ਰੈਂਡ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਜਾਂ ਉਸ ਦਾ ਮੋਬਾਈਲ ਫ਼ੋਨ ਚੈੱਕ ਕਰਨ ਤੋਂ ਪਹਿਲਾਂ ਹੀ ਆਪਣੀ ਵੀਡੀਓ ਭੇਜੀ ਸੀ। ਕਿਸੇ ਹੋਰ ਕੁੜੀ ਦੀ ਵੀਡੀਓ ਨਹੀਂ ਭੇਜੀ ਗਈ।
ਮੁਹਾਲੀ ਦੇ ਐਸਐਸਪੀ ਨੇ ਦਾਅਵਾ ਕੀਤਾ ਕਿ ਸ਼ੁਰੂਆਤੀ ਜਾਂਚ ਵਿੱਚ ਪੁਲੀਸ ਨੂੰ ਮੁਲਜ਼ਮ ਲੜਕੀ ਦੇ ਮੋਬਾਈਲ ਫੋਨ ਵਿੱਚੋਂ ਸਿਰਫ਼ ਇੱਕ ਵੀਡੀਓ ਮਿਲੀ, ਜੋ ਉਸ ਦੀ ਆਪਣੀ ਸੀ। ਪੁਲਿਸ ਨੇ ਲੜਕੀ ਦਾ ਮੋਬਾਈਲ ਫ਼ੋਨ ਜ਼ਬਤ ਕਰਕੇ ਜਾਂਚ ਲਈ ਸਾਈਬਰ ਸੈੱਲ ਨੂੰ ਭੇਜ ਦਿੱਤਾ ਹੈ।
ਚੰਡੀਗੜ੍ਹ ਯੂਨੀਵਰਸਿਟੀ ਪੁੱਜੇ ਪੰਜਾਬ ਪੁਲੀਸ ਦੇ ਰੋਪੜ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਵੀ ਮੁਹਾਲੀ ਦੇ ਐਸਐਸਪੀ ਦੀ ਲਾਈਨ ’ਤੇ ਹੀ ਬੋਲਦੇ ਨਜ਼ਰ ਆਏ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਵਿੱਚ ਕਈ ਵਿਦਿਆਰਥਣਾਂ ਦੇ ਵੀਡੀਓ ਵਾਇਰਲ ਕਰਨ ਦੀ ਗੱਲ ਕੀਤੀ ਹੈ। ਕੇਜਰੀਵਾਲ ਨੇ ਆਪਣੇ ਟਵੀਟ ‘ਚ ਲਿਖਿਆ ਕਿ ਚੰਡੀਗੜ੍ਹ ਯੂਨੀਵਰਸਿਟੀ ‘ਚ ਇਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੇ ਇਤਰਾਜ਼ਯੋਗ ਵੀਡੀਓ ਰਿਕਾਰਡ ਕਰਕੇ ਵਾਇਰਲ ਕਰ ਦਿੱਤੇ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਧੀਆਂ ਨੂੰ ਹੌਂਸਲਾ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰੇ ਤੁਹਾਡੇ ਨਾਲ ਹਾਂ।