ਸਿਰਮੌਰ ਜ਼ਿਲ੍ਹੇ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਬਾਨੀ ਤੇ ਸਮਾਜ ਸੇਵਕ ਬਾਬਾ ਇਕਬਾਲ ਸਿੰਘ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਨੇ 96 ਸਾਲ ਦੀ ਉਮਰ ਵਿੱਚ ਆਪਣਾ ਆਖਰੀ ਸਾਹ ਲਿਆ। ਬਾਬਾ ਇਕਬਾਲ ਸਿੰਘ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕੰਮਾਂ ਲਈ ਉਨ੍ਹਾਂ ਨੂੰ ਇਸ ਸਾਲ ਪਦਮਸ਼੍ਰੀ ਐਵਾਰਡ ਲਈ ਚੁਣਿਆ ਗਿਆ ਸੀ।
ਹਿਮਾਚਲ ਪ੍ਰਦੇਸ਼ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦੇ ਅਹੁਦੇ ਤੋਂ ਰਿਟਾਇਰ ਹੋਏ ਬਾਬਾ ਇਕਬਾਲ ਸਿੰਘ ਦਾ ਜਨਮ 1 ਮਈ 1926 ਨੂੰ ਹੋਇਆ ਸੀ। ਸਾਲ 1975 ਵਿੱਚ ਉਨ੍ਹਾਂ ਬੜੂ ਸਾਹਿਬ ਵਿੱਚ ਮਿੱਟੀ ਦੇ ਗਾਰੇ ਨਾਲ ਇੱਕ ਛੋਟਾ ਜਿਹਾ ਗੁਰਦੁਆਰਾ ਬਣਵਾਇਆ ਜੋ ਅੱਜ ਵਿਸ਼ਾਲ ਰੂਪ ਧਾਰਨ ਕਰ ਚੁੱਕਾ ਹੈ। ਉਨ੍ਹਾਂ ਨੇ ਇਸ ਮੁਸ਼ਕਲ ਇਲਾਕੇ ਵਿੱਚ ਪੇਂਡੂ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਬੜੂ ਸਾਹਿਬ ਵਿਖੇ ਅਕਾਲ ਅਕਾਦਮੀ ਸਕੂਲ ਖੋਲ੍ਹਿਆ।
ਅੱਜ ਟਰੱਸਟ ਦੀਆਂ 129 ਅਕੈਡਮੀਆਂ ਅਤੇ ਦੋ ਯੂਨੀਵਰਸਿਟੀਆਂ ਹਨ, ਜਿਸ ਵਿੱਚ ਸਭ ਤੋਂ ਪਹਿਲੀ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ ਹੈ। ਬੜੂ ਸਾਹਿਬ ਵਿੱਚ ਇੱਕ ਹਸਪਤਾਲ ਹੈ, ਜਦਕਿ ਦੋ ਨਸ਼ਾ ਛੁਡਾਊ ਕੇਂਦਰ ਵੀ ਹਨ। ਟਰੱਸਟ ਦੇ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਾ, ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕਰਨਾ ਅਤੇ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਦੂਰ ਕਰਨ ਲਈ ਨਸ਼ਾ ਰੋਕੂ ਪ੍ਰੋਗਰਾਮ ਚਲਾਉਣਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਟਰੱਸਟ ਬੜੂ ਸਾਹਿਬ ਵਿਖੇ ਹਰ ਸਾਲ ਸਿਹਤ ਕੈਂਪ ਲਗਾ ਕੇ ਮਰੀਜ਼ਾਂ ਦੇ ਵੱਡੇ ਆਪ੍ਰੇਸ਼ਨ ਕਰਵਾਏ ਜਾਂਦੇ ਹਨ ਅਤੇ ਔਰਤਾਂ ਨੂੰ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ।