ਹਰਿਆਣਾ ਦੇ ਸੀਨੀਅਰ IPS ਅਫਸਰ ਵਾਈ. ਪੂਰਨ ਕੁਮਾਰ ਦੇ ਮੌਤ ਮਾਮਲੇ ਵਿੱਚ ਹਰਿਆਣਾ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਰੋਹਤਕ ਦੇ SP (Superintendent of Police) ਨਰਿੰਦਰ ਬਿਜਾਰਣੀਆ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਸ ਦੀ ਥਾਂ ਸੁਰਿੰਦਰ ਸਿੰਘ ਭੋਰੀਆ ਨੂੰ ਰੋਹਤਕ ਦਾ ਨਵਾਂ SP ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ADGP ਵਾਈ. ਪੂਰਨ ਕੁਮਾਰ ਵੱਲੋਂ ਲਿਖੇ ਗਏ ਸੁਸਾਈਡ ਨੋਟ ਵਿੱਚ ਨਰਿੰਦਰ ਬਿਜਾਰਣੀਆ ਦਾ ਨਾਂ ਵੀ ਸੀ।
ਦੂਜੇ ਪਾਸੇ ਮ੍ਰਿਤਕ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਅੱਜ ਪੋਸਟਮਾਰਟਮ ਕੀਤਾ ਜਾਵੇਗਾ ਪਰ ਫਿਰ ਆਪ ਨੇਤਾ ਅਤੇ ਮ੍ਰਿਤਕ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਦੇ ਭਰਾ ਅਮਿਤ ਰਤਨ ਨੇ ਸਰਕਾਰੀ ਹਸਪਤਾਲ ਸੈਕਟਰ-16 ਤੋਂ ਪੀਜੀਆਈ ਚੰਡੀਗੜ੍ਹ ਮ੍ਰਿਤਕ ਦੇਹ ਲਿਜਾਣ ਦਾ ਵਿਰੋਧ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਅਮਿਤ ਰਤਨ ਨੇ ਕਿਹਾ ਕਿ ਮ੍ਰਿਤਕ ਦੇਹ ਲਿਜਾਣ ਤੋਂ ਪਹਿਲਾਂ ਪਰਿਵਾਰ ਦੀ ਸਹਿਮਤੀ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਪੋਸਟਮਾਰਟਮ ਲਈ ਸਹਿਮਤ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਕਿਸੇ ਵੀ ਜ਼ਬਰਦਸਤੀ ਫੈਸਲੇ ਨੂੰ ਬਰਦਾਸ਼ਤ ਨਹੀਂ ਕਰੇਗਾ।
ਦੱਸ ਦੇਈਏ ਕਿ 7 ਅਕਤੂਬਰ ਨੂੰ ADGP ਰੈਂਕ ਦੇ ਅਧਿਕਾਰੀ ਵਾਈ. ਪੂਰਨ ਕੁਮਾਰ ਚੰਡੀਗੜ੍ਹ ਸਥਿਤ ਆਪਣੇ ਘਰ ਵਿੱਚ ਮ੍ਰਿਤਕ ਪਾਏ ਗਏ ਸਨ। ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਮੌਕੇ ਤੋਂ ਬਰਾਮਦ ਹੋਏ 8-9 ਪੰਨਿਆਂ ਦੇ ਸੁਸਾਈਡ ਨੋਟ ਵਿਚ ਉਨ੍ਹਾਂ ਸੀਨੀਅਰ ਅਧਿਕਾਰੀਆਂ ਵੱਲੋਂ ਮਾਨਸਿਕ ਤੌਰ ‘ਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਗਿਆ ਸੀ।
ਇਹ ਵੀ ਪੜ੍ਹੋ : ਇੱਕ ਹੋਰ ਪਾਕਿ ਜਾਸੂਸ ਗ੍ਰਿਫਤਾਰ, ਆਪ੍ਰੇਸ਼ਨ ਸਿੰਦੂਰ ਦੇ ਪਹਿਲਾਂ ਤੇ ਬਾਅਦ ‘ਚ ਭੇਜ ਰਿਹਾ ਸੀ ਜਾਣਕਾਰੀ
ਇਸ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਨਾਲ FIR ਵੀ ਦਰਜ ਕੀਤੀ ਗਈ ਹੈ ਪਰ ਪਰਿਵਾਰ ਦਾ ਦੋਸ਼ ਹੈ ਕਿ ਮੁੱਖ ਦੋਸ਼ੀਆਂ ਦੇ ਨਾਂ ਸਪੱਸ਼ਟ ਤੌਰ ‘ਤੇ ਨਹੀਂ ਲਿਖੇ ਗਏ। ਪਰਿਵਾਰ ਦਾ ਕਹਿਣਾ ਹੈ ਕਿ ਜਦਕਿ FIR ਸੋਧ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਹ ਮ੍ਰਿਤਕ ਦੇਹ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਹੀਂ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























