ਚੰਡੀਗ੍ਹੜ ‘ਚ ਨਵੇਂ ਮੇਅਰ ਦੀ ਚੋਣ ਹੋ ਗਈ ਹੈ। ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ (MC) ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ ਹੈ। ਚੋਣਾਂ ਵਿੱਚ ਭਾਜਪਾ ਨੂੰ 15 ਵੋਟਾਂ ਮਿਲੀਆਂ। ਜਿਸ ਵਿੱਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ। ਆਪ ਦੇ ਉਮੀਦਵਾਰ ਨੂੰ ਸਿਰਫ਼ 14 ਵੋਟਾਂ ਮਿਲੀਆਂ। ਇਸ ਵਿੱਚ ਕੋਈ ਕਰਾਸ ਵੋਟਿੰਗ ਨਹੀਂ ਹੋਈ। ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰ ਵੋਟਿੰਗ ਤੋਂ ਗੈਰਹਾਜ਼ਰ ਰਹੇ।
ਮੇਅਰ ਦੇ ਅਹੁਦੇ ‘ਤੇ ਕੋਈ ਕਰਾਸ ਵੋਟਿੰਗ ਨਹੀਂ ਹੋਈ। ਭਾਜਪਾ ਨੂੰ ਆਪਣੀਆਂ ਸਾਰੀਆਂ 15 ਅਤੇ ‘ਆਪ’ ਨੂੰ 14 ਵੋਟਾਂ ਮਿਲੀਆਂ। ਅਨੂਪ ਗੁਪਤਾ ਇੱਕ ਵੋਟ ਦੇ ਫਰਕ ਨਾਲ ਮੇਅਰ ਬਣੇ। ਮੇਅਰ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਭਾਜਪਾ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਜਿੱਤੇਗੀ।
ਇਹ ਵੀ ਪੜ੍ਹੋ : ਇਟਲੀ ਦੇ ਵੇਰੋਨਾਲਾ ‘ਚ ਪੰਜਾਬੀ ਭੈਣ-ਭਰਾ ਸਣੇ 3 ਦੀ ਦਰਦਨਾਕ ਮੌਤ, ਇੱਕ ਦੀ ਹਾਲਤ ਗੰਭੀਰ
ਦੱਸ ਦੇਈਏ ਕਿ ਸਾਲ 2015 ਤੋਂ ਹੁਣ ਤੱਕ ਕਾਂਗਰਸ ਦਾ ਕੋਈ ਵੀ ਮੇਅਰ ਨਹੀਂ ਬਣ ਸਕਿਆ ਹੈ। ਦੂਜੇ ਪਾਸੇ ਸਾਲ 2016 ਤੋਂ ਲਗਾਤਾਰ ਭਾਜਪਾ ਦੇ ਮੇਅਰ ਬਣਦੇ ਆ ਰਹੇ ਹਨ। ਭਾਜਪਾ ਨੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ ਨੂੰ ਮੈਦਾਨ ਵਿਚ ਉਤਾਰਿਆ ਹੈ, ਜੋ ਪਿਛਲੀ ਵਾਰ ਡਿਪਟੀ ਮੇਅਰ ਸਨ। ‘ਆਪ’ ਨੇ ਮੇਅਰ ਦੇ ਅਹੁਦੇ ਲਈ ਜਸਬੀਰ ਸਿੰਘ ਲਾਡੀ ਨੂੰ ਉਮੀਦਵਾਰ ਬਣਾਇਆ ਸੀ। ਭਾਜਪਾ ਵੱਲੋਂ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਹਰਜੀਤ ਸਿੰਘ ਦਾ ਨਾਂ ਤੈਅ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “