ਚੰਡੀਗੜ੍ਹ ਪੁਲਿਸ ਨੇ ਚੋਣ ਜ਼ਾਬਤੇ ਦੀ ਨਿਗਰਾਨੀ ਲਈ 15 ਟੀਮਾਂ ਬਣਾਈਆਂ ਹਨ। ਇਹ ਟੀਮ 24 ਘੰਟੇ ਸ਼ਹਿਰ ਦੀ ਨਿਗਰਾਨੀ ਕਰ ਰਹੀ ਹੈ ਅਤੇ DSP ਦੀ ਅਗਵਾਈ ਵਿੱਚ ਕੰਮ ਕਰ ਰਹੀ ਹੈ। ਇੱਕ ਡੀਐਸਪੀ ਤਿੰਨ ਟੀਮਾਂ ਦੀ ਨਿਗਰਾਨੀ ਕਰ ਰਿਹਾ ਹੈ। ਟੀਮਾਂ ਸ਼ਹਿਰ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ, ਵਾਹਨਾਂ ਦੀ ਚੈਕਿੰਗ, ਜਨਤਾ ਦੇ ਪੈਸੇ ਦੀ ਵਰਤੋਂ ਆਦਿ ਚੀਜ਼ਾਂ ਦੀ ਨਿਗਰਾਨੀ ਕਰਨ ਵਿੱਚ ਜੁਟੀਆਂ ਹੋਈਆਂ ਹਨ।
ਇਸ ਮਾਮਲੇ ਵਿੱਚ ਐਸਐਸਪੀ ਕੰਵਰਦੀਪ ਕੌਰ ਦਾ ਕਹਿਣਾ ਹੈ ਕਿ ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਪੁਲੀਸ ਪੂਰੀ ਤਾਕਤ ਨਾਲ ਕਾਰਵਾਈ ਕਰੇਗੀ। ਇਨ੍ਹਾਂ ਟੀਮਾਂ ਤੋਂ ਵਿਭਾਗ ਵੱਲੋਂ ਰੋਜ਼ਾਨਾ ਰਿਪੋਰਟਿੰਗ ਕੀਤੀ ਜਾਂਦੀ ਹੈ। ਚੰਡੀਗੜ੍ਹ ਪੁਲੀਸ ਅਤੇ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਵਿਵਾਦ ਵਿੱਚ ਨਹੀਂ ਪੈਣਾ ਚਾਹੁੰਦਾ। ਇਸ ਲਈ ਇਨ੍ਹਾਂ ਟੀਮਾਂ ਤੋਂ ਚੋਣ ਜ਼ਾਬਤੇ ਦੀ ਪਾਲਣਾ ਲਈ ਲਗਾਤਾਰ ਅੱਪਡੇਟ ਲਏ ਜਾ ਰਹੇ ਹਨ। ਸਾਰੀਆਂ ਟੀਮਾਂ ਆਪਣੇ-ਆਪਣੇ ਰਿਕਾਰਡ ਤਿਆਰ ਕਰ ਰਹੀਆਂ ਹਨ। ਪੁਲੀਸ ਵਿਭਾਗ ਦੇ ਉੱਚ ਅਧਿਕਾਰੀ ਵੀ ਲਗਾਤਾਰ ਰਿਪੋਰਟ ’ਤੇ ਨਜ਼ਰ ਰੱਖ ਰਹੇ ਹਨ। ਇਹ ਟੀਮ 8 ਘੰਟੇ ਦੀ ਸ਼ਿਫਟ ਵਿੱਚ 24 ਘੰਟੇ ਕੰਮ ਕਰਦੀ ਹੈ ਅਤੇ ਸ਼ਹਿਰ ਦੇ ਹਰ ਕੋਨੇ ਤੇ ਨਜ਼ਰ ਰੱਖ ਰਹੀ ਹੈ।
ਚੰਡੀਗੜ੍ਹ ਵਿੱਚ ਇਸ ਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਕਰਕੇ ਚੋਣ ਲੜ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਖਰੇ ਤੌਰ ‘ਤੇ ਚੋਣ ਲੜ ਰਹੇ ਹਨ। ਪਰ ਅਜੇ ਤੱਕ ਕਿਸੇ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਨੂੰ ਲੈ ਕੇ ਵਿਚਾਰਾਂ ਕਰ ਰਹੀਆਂ ਹਨ। ਬਾਲੀਵੁੱਡ ਸਟਾਰ ਕਿਰਨ ਖੇਰ ਪਿਛਲੇ ਦੋ ਵਾਰ ਤੋਂ ਇੱਥੇ ਭਾਰਤੀ ਜਨਤਾ ਪਾਰਟੀ ਤੋਂ ਸੰਸਦ ਮੈਂਬਰ ਬਣ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .