ਚੰਡੀਗੜ੍ਹ ਵਿੱਚ ਅੱਜ ਸਵੇਰੇ 11 ਵਜੇ ਤੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੇਅਰਮੈਨ ਦੀ ਕੁਰਸੀ ਲਈ ਸਿੱਧਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ I.N.D.I.A. ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਹੈ।
)
Chandigarh 2024 Mayor Election
ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਕੌਂਸਲਰ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੈਵੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਕਾਰ ਮੁਕਾਬਲਾ ਹੈ। ਇਸ ਤੋਂ ਇਲਾਵਾ ਡਿਪਟੀ ਮੇਅਰ ਲਈ ਗਠਜੋੜ ਦੀ ਉਮੀਦਵਾਰ ਕਾਂਗਰਸ ਕੌਂਸਲਰ ਨਿਰਮਲਾ ਦੇਵੀ ਅਤੇ ਭਾਜਪਾ ਦੇ ਉਮੀਦਵਾਰ ਰਜਿੰਦਰ ਸ਼ਰਮਾ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲੇਗਾ। ਹੰਗਾਮੇ ਦੇ ਮੱਦੇਨਜ਼ਰ, ਚੰਡੀਗੜ੍ਹ ਪੁਲਿਸ ਨੇ ਆਲੇ-ਦੁਆਲੇ ਦੇ ਖੇਤਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ 600 ਤੋਂ ਵੱਧ ਸਿਪਾਹੀ ਫੀਲਡ ਵਿੱਚ ਤਾਇਨਾਤ ਕਰ ਦਿੱਤੇ ਹਨ। ਨਗਰ ਨਿਗਮ ਦਫ਼ਤਰ ਦੇ ਦੋਵੇਂ ਗੇਟਾਂ ਦੇ ਕਰੀਬ 200 ਮੀਟਰ ਦੇ ਖੇਤਰ ਨੂੰ ਤਿੰਨ-ਪੱਧਰੀ ਸੁਰੱਖਿਆ ਹੇਠ ਰੱਖਿਆ ਗਿਆ ਹੈ। ਪਹਿਲੀ ਵਾਰ ਮੇਅਰ ਚੋਣਾਂ ਲਈ ਇੰਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਉਂਕਿ ਹੁਣ ਤੱਕ ਇੱਥੇ ਭਾਜਪਾ ਦੀ ਸੱਤਾ ਸੀ ਪਰ ਇਸ ਵਾਰ ਕਾਂਗਰਸ ਅਤੇ ‘ਆਪ’ ਦੇ ਗਠਜੋੜ ਤੋਂ ਬਾਅਦ ਭਾਜਪਾ ਦੀ ਸੱਤਾ ਖੁੱਸਣ ਦਾ ਖਤਰਾ ਹੈ। ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਟੀਟਾ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ –
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”
ਮੌਜੂਦਾ ਸੰਵਿਧਾਨ ਅਨੁਸਾਰ ਚੰਡੀਗੜ੍ਹ ਨਗਰ ਨਿਗਮ ਦੇ 35 ਮੈਂਬਰ ਹਨ। ਇਸ ਵਿੱਚ ਭਾਜਪਾ ਕੋਲ ਸਭ ਤੋਂ ਵੱਧ 14 ਕੌਂਸਲਰ ਹਨ ਜਦਕਿ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਵੀ ਇੱਕ ਵੋਟ ਹੈ। ਆਮ ਆਦਮੀ ਪਾਰਟੀ ਕੋਲ 13 ਕੌਂਸਲਰ ਹਨ। ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਹੈ।ਕਾਂਗਰਸ-ਆਪ ਦੇ ਗਠਜੋੜ ਤੋਂ ਬਾਅਦ ਮੇਅਰ ਚੋਣਾਂ ਦੇ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਮੇਅਰ ਬਣਨ ਲਈ 19 ਵੋਟਾਂ ਦੀ ਲੋੜ ਹੁੰਦੀ ਹੈ। ਕਾਂਗਰਸ-ਆਪ ਦੇ ਗਠਜੋੜ ਕਾਰਨ ਉਨ੍ਹਾਂ ਨੂੰ 20 ਵੋਟਾਂ ਮਿਲੀਆਂ। ਅਜਿਹੇ ‘ਚ ਇਸ ਵਾਰ ਭਾਜਪਾ ਦਾ ਰਾਜ ਖਤਰੇ ‘ਚ ਨਜ਼ਰ ਆ ਰਿਹਾ ਹੈ।