Chandigarh leads in recovery : ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਇਸ ਸਮੇਂ ਪੂਰੇ ਦੇਸ਼ ਵਿਚ ਕਹਿਰ ਮਚਾਇਆ ਹੋਇਆ ਹੈ, ਜਿਸ ਦੇ ਚੱਲਦਿਆਂ ਲੋਕਾਂ ਵਿਚ ਦਹਿਸ਼ਤ ਲਗਾਤਾਰ ਵਧ ਰਹੀ ਹੈ। ਇਸ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਇਸ ਦੇ ਨਾਲ ਹੀ ਦੇਸ਼ ਵਿਚ ਕਾਫੀ ਮਰੀਜ਼ ਠੀਕ ਵੀ ਹੋ ਰਹੇ ਹਨ ਤੇ ਇਸ ਦੌਰਾਨ ਚੰਡੀਗੜ੍ਹ ਲਈ ਇਹ ਰਾਹਤ ਭਰੀ ਖਬਰ ਹੈ ਕਿ ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੇ ਰਿਕਵਰੀ ਰੇਟ ਵਿਚ ਚੰਡੀਗੜ੍ਹ ਸਭ ਤੋਂ ਅੱਗੇ ਹੈ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਕੇਂਦਰ ਦੇ ਸਿਹਤ ਵਿਭਾਗ ਵੱਲੋਂ 15 ਸੂਬਿਆਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਜਿਸ ਅਨੁਸਾਰ ਚੰਡੀਗੜ੍ਹ ‘ਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦਰ ਬਾਕੀ ਸੂਬਿਆਂ ਨਾਲੋਂ ਵੱਧ ਹੈ। ਇਸ ਸੂਚੀ ‘ਚ ਚੰਡੀਗੜ੍ਹ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਚੰਡੀਗੜ੍ਹ ਦੀ ਰਿਕਵਰੀ ਦਰ ਨਾਲ ਪਹਿਲੇ ਨੰਬਰ ‘ਤੇ ਆ ਗਿਆ ਹੈ। ਯੂਟੀ ‘ਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦਰ 82.3% ਤੱਕ ਪਹੁੰਚ ਗਈ ਹੈ। ਦੱਸਮਯੋਗ ਹੈ ਕਿ ਚੰਡੀਗੜ੍ਹ ਵਿਚ ਕੋਰੋਨਾ ਦੇ ਹੁਣ ਤੱਕ 450 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 398 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਸਮੇਂ ਸਮੇਂ ਸ਼ਹਿਰ ਵਿਚ ਕੁਲ ਸਰਗਰਮ ਮਾਮਲੇ 55 ਹੀ ਹਨ।