ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾ ਪਾਰਟੀ ਦੇ ਮੇਅਰ ਨੂੰ ਹਰਾ ਦਿੱਤਾ ਹੈ। ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਨੇ ਮੇਅਰ ਰਵੀਕਾਂਤ ਨੂੰ 828 ਵੋਟਾਂ ਨਾਲ ਹਰਾਇਆ ਹੈ।
ਇਸ ਤੋਂ ਪਹਿਲਾ ‘ਆਪ’ ਉਮੀਦਵਾਰ ਜਸਵਿੰਦਰ ਕੌਰ ਨੇ ਵਾਰਡ ਨੰਬਰ ਇੱਕ ਤੋਂ ਕਰੀਬ ਇੱਕ ਹਜ਼ਾਰ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਰੁਝਾਨ ਸ਼ੁਰੂ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸਖਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਸ਼ੁਰੂਆਤੀ ਰੁਝਾਨਾਂ ‘ਚ ਆਮ ਆਦਮੀ ਪਾਰਟੀ 4, ਕਾਂਗਰਸ 2 ਅਤੇ ਭਾਜਪਾ 4 ਸੀਟਾਂ ‘ਤੇ ਅੱਗੇ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਹੈ। ਚੋਣਾਂ ਦੇ ਨਤੀਜੇ ਦੁਪਹਿਰ 1 ਵਜੇ ਦੇ ਕਰੀਬ ਆਉਣ ਦੀ ਸੰਭਾਵਨਾ ਹੈ ।
ਦੱਸ ਦੇਈਏ ਕਿ ਸੋਮਵਾਰ ਨੂੰਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਚੋਣ ਵੀ ਖਾਸ ਮੰਨੀ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ 24 ਦਸੰਬਰ ਨੂੰ ਵੋਟਾਂ ਪਈਆਂ ਸਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 203 ਉਮੀਦਵਾਰ ਚੋਣ ਲੜ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: