ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 44 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਅਗਲੇ ਤਿੰਨ ਦਿਨਾਂ ਤੱਕ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਮਹੀਨੇ ਦੇ ਅੰਤ ਤੱਕ ਚੰਡੀਗੜ੍ਹ ਵਿੱਚ ਦਸਤਕ ਦੇ ਸਕਦਾ ਹੈ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਵਿੱਚ ਅਜੇ ਵੀ ਦੇਰੀ ਹੋ ਰਹੀ ਹੈ। ਇਸ ਕਾਰਨ ਗਰਮੀ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ।
ਵਧਦੀ ਗਰਮੀ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ। ਬੁੱਧਵਾਰ ਨੂੰ ਇਹ ਮੰਗ 428 ਮੈਗਾਵਾਟ ਤੱਕ ਪਹੁੰਚ ਗਈ। ਚੰਡੀਗੜ੍ਹ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੰਗ 30 ਮਈ ਨੂੰ 438 ਮੈਗਾਵਾਟ ਦਰਜ ਕੀਤੀ ਗਈ ਸੀ। ਮੰਗ ਵਧਣ ਕਾਰਨ ਨੁਕਸ ਦੀ ਸਮੱਸਿਆ ਵੀ ਵਧ ਰਹੀ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਵਿਭਾਗ ਦਾ ਦਾਅਵਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਰ ਨੁਕਸ ਕਾਰਨ ਅਣਐਲਾਨੇ ਕੱਟਾਂ ਅਤੇ ਘੱਟ ਵੋਲਟੇਜ ਦੀ ਸਮੱਸਿਆ ਆ ਰਹੀ ਹੈ। ਸ਼ਿਕਾਇਤਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਹੈਲਪਲਾਈਨ ਨੰਬਰ ਵੀ ਵਿਅਸਤ ਰਹਿੰਦਾ ਹੈ। ਇਸ ਕਾਰਨ ਲੋਕਾਂ ਦੇ ਫੋਨ ਕੁਨੈਕਟ ਨਹੀਂ ਹੋ ਰਹੇ।