ਪੰਜਾਬ ਤੇ ਚੰਡੀਗੜ੍ਹ ਵਿਚ ਮੌਸਮ ਵਿਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਠੰਢ ਨੇ ਹੌਲੀ-ਹੌਲੀ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਰਾਤਾਂ ਲੰਮੀਆਂ ਹੋ ਗਈਆਂ ਹਨ ਤੇ ਦਿਨ ਛੋਟੇ ਹੋ ਗਏ ਹਨ। ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਚੰਡੀਗੜ੍ਹ ਦੇ ਸਕੂਲਾਂ ਵਿਚ ਸਿੰਗਲ ਸ਼ਿਫਟ ਸਕੂਲਾਂ ਦਾ ਸਮਾਂ ਸਵੇਰੇ 8.20 ਵਜੇ ਤੋਂ ਦੁਪਹਿਰ 2.20 ਤੱਕ ਹੋਵੇਗਾ ਜਦਕਿ ਡਬਲ ਸ਼ਿਫਟ ਵਾਲੇ ਸਕੂਲਾਂ ‘ਚ 6ਵੀਂ ਜਮਾਤ ਤੋਂ ਉੱਪਰ ਦੀਆਂ ਕਲਾਸਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 1.15 ਵਜੇ ਤੱਕ ਰਹੇਗਾ, ਉਥੇ ਹੀ ਸ਼ਾਮ ਦੀ ਸ਼ਿਫਟ ‘ਚ ਪਹਿਲੀ ਤੋਂ 5ਵੀਂ ਤੱਕ ਦੀਆਂ ਕਲਾਸਾਂ ਦਾ ਸਮਾਂ ਦੁਪਹਿਰ 12.45 ਤੋਂ ਸ਼ਾਮ 5 ਵਜੇ ਤੱਕ ਰਹੇਗਾ।

ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ 1 ਨਵੰਬਰ ਤੋਂ 31 ਮਾਰਚ ਤੱਕ ਇਹ ਹੁਕਮ ਲਾਗੂ ਰਹਿਣਗੇ।-
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ 2 ਨਵੰਬਰ ਤੋਂ ਬਾਅਦ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ ਤੇ ਠੰਢ ਵਿਚ ਵਾਦਾ ਹੋਵੇਗਾ। ਇਸ ਤੋਂ ਇਲਾਵਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਆਉਣ ਵਾਲੇ ਦਿਨਾਂ ਵਿਚ ਮੌਸਮ ਵਿਚ ਬਦਲਾਅ ਆ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























