ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਕਰਵਾਇਆ ਜਾ ਰਿਹਾ ਹੈ। ਸਾਰੇ ਉਮੀਦਵਾਰ ਇੱਥੇ ਪਹੁੰਚ ਰਹੇ ਹਨ।
ਜਾਣਕਾਰੀ ਅਨੁਸਾਰ ਪੰਜਾਬ ‘ਚ ‘ਆਪ’ ਦੀ ਮਾਨ ਸਰਕਾਰ ਨੇ ਸਿਰਫ 8 ਮਹੀਨਿਆਂ ‘ਚ 21 ਹਜ਼ਾਰ ਨੌਕਰੀਆਂ ਦਿੱਤੀਆਂ ਹਨ। CM ਮਾਨ ਅਨੁਸਾਰ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਖਾਸ ਕਰਕੇ ਸਿੱਖਿਆ ਅਤੇ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ CM ਮਾਨ ਇਸ ਨਗਰ ਨਿਗਮ ਦੀ ਇਮਾਰਤ ਵਿੱਚ ਅਧਿਆਪਕਾਂ ਅਤੇ PSPCL ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਨ।
ਇਹ ਵੀ ਪੜ੍ਹੋ : ਪਹਾੜਾਂ ‘ਤੇ ਬਰਫ਼ਬਾਰੀ ਨਾਲ ਪੰਜਾਬ ‘ਚ -1 ਡਿਗਰੀ ਤੱਕ ਪਹੁੰਚਿਆ ਪਾਰਾ, 19 ਜਨਵਰੀ ਤੱਕ ਆਰੇਂਜ ਅਲਰਟ ਜਾਰੀ
ਦੱਸ ਦੇਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਤੋਂ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਸੀ। ਹੁਣ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਡਾ: ਬਲਬੀਰ ਸਿੰਘ ਨੂੰ ਸੌਂਪੀ ਗਈ ਹੈ। ਸਿਹਤ ਮੰਤਰੀ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ CM ਮਾਨ ਸਿਹਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: