For 9th and 11th class compartment Exams : ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨ ਸਰਕਾਰੀ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ 9ਵੀਂ ਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਦੇ ਕੰਪਾਰਟਮੈਂਟ ਦੀਆਂ ਪ੍ਰੀਖਿਆਵਾਂ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਵਿਚ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੀ ਤਿਾਰੀ ਲਈ ਆਨਲਾਈਨ ਕਲਾਸਿਜ਼ ਲਗਾਉਣ ਲਈ ਵੀ ਕਿਹਾ ਗਿਆ ਹੈ। ਹਾਲਾਂਕਿ ਸਿੱਖਿਆ ਵਿਭਾਗ ਵੱਲੋਂ ਅਜੇ ਨਾ ਤਾਂ ਕੰਪਾਰਟਮੈਂਟ ਪ੍ਰੀਖਿਆਵਾਂ ਅਤੇ ਨਾ ਹੀ ਆਨਲਾਈਨ ਕਲਾਸ ਸ਼ੁਰੂ ਕਰਨ ਦੀ ਤਰੀਕ ਬਾਰੇ ਕੁਝ ਦੱਸਿਆ ਗਿਆ ਹੈ।
ਦੱਸਣਯੋਗ ਹੈ ਕਿ ਨੋਟੀਫਿਕੇਸ਼ਨ ਵਿਚ ਸਿੱਖਿਆ ਵਿਭਾਗ ਨੇ ਸਾਫ ਕਰ ਦਿੱਤਾ ਹੈ ਕਿ ਵਿਦਿਆਰਥੀਆਂ ਨੂੰ ਬੋਰਡ ਦੀ ਪ੍ਰੀਖਿਆ ਵਿਚ ਬੈਠਣ ਲਈ ਪਾਸ ਹੋਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਕੰਪਾਰਟਮੈਂਟ ਵਿਚ ਵਿਦਿਆਰਥੀਆਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ 9ਵੀਂ ਅਤੇ 11ਵੀਂ ਕਲਾਸ ਦੇ ਰਿਜ਼ਲਟ ਦੌਰਾਨ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ 30-30 ਨੰਬਰ ਗ੍ਰੇਸ ਮਾਰਕਸ ਵਜੋਂ ਦਿੱਤੇ ਗਏ ਸਨ, ਜੇਸ ਦੇ ਬਾਵਜੂਦ ਵਿਦਿਆਰਥੀ ਕਲਾਸ ਵਿਚ ਪਾਸ ਨਹੀਂ ਹੋ ਸਕੇ। ਹੁਣ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਕੋਈ ਗ੍ਰੇਸ ਮਾਰਕਸ ਨਹੀਂ ਦਿੱਤੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਪਾਸ ਹੋਣ ਤੋਂ ਬਾਅਦ ਹੀ ਅਗਲੀ ਕਲਾਸ ਵਿਚ ਦਾਖਲਾ ਮਿਲ ਸਕੇਗਾ।
ਸਕੂਲਾਂ ਵੱਲੋਂ ਕੰਪਾਰਟਮੈਂਟ ਆਏ ਵਿਦਿਆਰਥੀਆਂ ਦੀ ਸੂਚੀ ਬਣਾ ਲਈ ਗਈ ਹੈ, ਜਿਸ ਵਿਚ ਉਹ ਵਿਦਿਆਰਥੀ ਵੀ ਸ਼ਾਮਲ ਹਨ ਜੋ ਸ਼ਹਿਰ ਛੱਡ ਕੇ ਵਾਪਿਸ ਆਪਣੇ ਗ੍ਰਹਿ ਰਾਜ ਜਾ ਚੁੱਕੇ ਹਨ। ਇਨ੍ਹਾਂ ਵਿਦਿਆਰਥੀਆਂ ਦੀ ਸੂਚੀ ਸਕੂਲਾਂ ਵੱਲੋਂ ਛੇਤੀ ਹੀ ਸਿੱਖਿਆ ਵਿਭਾਗ ਨੂੰ ਸੌਂਪੀ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਹਾਂ ਕਲਾਸਾਂ ਨੂੰ ਮਿਲਾ ਕੇ ਕੁਲ 4558 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ।