ਚੰਡੀਗੜ੍ਹ ਦੇ ਹੱਲੋਮਾਜਰਾ ‘ਚ ਮੰਗਲਵਾਰ ਰਾਤ ਨੂੰ ਇਕ ਸਿਲੰਡਰ ਨੂੰ ਅੱਗ ਲੱਗਣ ਕਰਨ ਭਿਆਨਕ ਹਾਦਸਾ ਵਾਪਰ ਗਿਆ ਗਈ। ਦੱਸਿਆ ਜਾ ਰਿਹਾ ਹੈ ਅੱਗ ਪਹਿਲਾਂ ਗੈਸ ਪਾਈਪ ਨੂੰ ਲੱਗੀ ਸੀ। ਅੱਗ ਲੱਗਣ ਕਾਰਨ ਇਸ ਹਾਦਸੇ ‘ਚ ਕਰੀਬ 5 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ ਸੀ।
ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਨੂੰ ਰਾਤ 8.50 ਵਜੇ ਘਟਨਾ ਦੀ ਸੂਚਨਾ ਦਿੱਤੀ ਗਈ ਸੀ। ਜਿਸ ‘ਤੋਂ ਬਾਅਦ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਿਆ ਸੀ। ਜਿਸ ਮਕਾਨ ‘ਚ ਅੱਗ ਲੱਗੀ, ਉਸ ਘਰ ‘ਚ ਪਰਿਵਾਰ ਕਿਰਾਏ ‘ਤੇ ਰਹਿ ਰਿਹਾ ਸੀ। ਜ਼ਖ਼ਮੀਆਂ ਵਿੱਚ ਔਰਤਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਸੀ। ਸਿਲੰਡਰ ਨੂੰ ਅੱਗ ਲੱਗਣ ਦੀ ਇਸ ਘਟਨਾ ਕਾਰਨ ਘਰ ਦਾ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ‘ਇਹ ਲੋਕ ਪਹਿਲਾਂ ਮੇਰੀ ਦਾਦੀ ਨੂੰ…’, ‘ਪੱਪੂ’ ਕਹਿਣ ਵਾਲਿਆਂ ਨੂੰ ਰਾਹੁਲ ਗਾਂਧੀ ਨੇ ਦਿੱਤਾ ਕਰਾਰਾ ਜਵਾਬ
ਦੱਸ ਦੇਈਏ ਕਿ ਅਚਾਨਕ ਹੋਏ ਇਸ ਹਾਦਸੇ ਕਾਰਨ ਪਰਿਵਾਰਕ ਮੈਂਬਰਾਂ ਦੇ ਕੱਪੜਿਆਂ ਨੂੰ ਅੱਗ ਲੱਗ ਗਈ ਸੀ। ਪਰਿਵਾਰ ਵਿੱਚ ਪਤੀ, ਪਤਨੀ, ਸੱਸ, ਧੀ ਸ਼ਾਮਲ ਸੀ। ਸਾਰੇ ਜ਼ਖਮੀਆਂ ‘ਚੋਂ ਇਕ ਔਰਤ ਦੀ ਪਛਾਣ ਸ਼ਿਆਮਾ ਦੇਵੀ ਵਜੋਂ ਹੋਈ ਹੈ। ਅੱਗ ਲੱਗਣ ਦੀ ਇਸ ਘਟਨਾ ‘ਚ ਗੁਆਂਢੀਆਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਅਤੇ ਆਖਰਕਾਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਜਦੋਂ ਕਿ ਝੁਲਸੇ ਹੋਏ ਪਰਿਵਾਰਕ ਮੈਂਬਰਾਂ ਨੂੰ GMCH-32 ਲਿਜਾਇਆ ਗਿਆ। ਮੌਕੇ ਤੇ ਮੌਜੂਦ ਲੋਕਾਂ ਮੁਤਾਬਕ ਘਰ ਵਿੱਚ ਦੋ ਹੋਰ ਛੋਟੇ ਸਿਲੰਡਰ ਵੀ ਦੇਖੇ ਗਏ। ਅਜਿਹੇ ‘ਚ ਇੱਥੇ ਸਿਲੰਡਰ ਦੁਬਾਰਾ ਭਰਨ ਦੀ ਸੰਭਾਵਨਾ ਵੀ ਪੈਦਾ ਹੋ ਗਈ ਹੈ। ਪੁਲਿਸ ਵੱਲੋਂ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: