Girl commits suicide : ਚੰਡੀਗੜ੍ਹ : GMCH-32 ਬਿਲਡਿੰਗ ਦੀ 7ਵੀਂ ਮੰਜ਼ਿਲ ਤੋਂ ਸ਼ਨੀਵਾਰ ਦੁਪਹਿਰ ਨੂੰ ਇੱਕ ਕੁੜੀ ਨੇ ਛਾਲ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕਾ ਕੋਲੋਂ ਬਰਾਮਦ ਆਈ. ਡੀ. ਤੋਂ ਉਸ ਦੀ ਪਛਾਣ ਹਰਿਆਣਾ ਦੇ ਕੈਥਲ ਨਿਵਾਸੀ 27 ਸਾਲਾ ਅਨੂ ਵਜੋਂ ਹੋਈ ਹੈ। ਪੁਲਿਸ ਨੂੰ ਪੂਰੇ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਸਿਹਤ ਵਿਭਾਗ ਦੀ ਟੀਮ ਨੇ ਮ੍ਰਿਤਕਾ ਦੇ ਕੋਰੋਨਾ ਟੈਸਟ ਲਈ ਸੈਂਪਲ ਭੇਜ ਕੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭਿਜਵਾ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਹਸਪਤਾਲ ਰਿਕਾਰਡ ‘ਚ ਮ੍ਰਿਤਕਾ ਦਾ ਕੋਈ ਨਾਂ ਨਹੀਂ ਦਰਜ ਹੇ। ਇਸ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਕੈਥਲ ਤੋਂ ਉਕਤ ਕੁੜੀ GMCH-32 ‘ਚ ਕਿਉਂ ਆਈ ਸੀ। ਪੁਲਿਸ ਵੱਲੋਂ ਹਾਦਸੇ ਬਾਰੇ ਹਸਪਤਾਲ ਪ੍ਰਸ਼ਾਸਨ ਤੇ ਮ੍ਰਿਤਕਾ ਦੇ ਪਿਤਾ ਸਰਵਨ ਕੁਮਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।