H3N2 ਇਨਫਲੂਐਂਜ਼ਾ ਵਾਇਰਸ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਵੀ ਫਲੂ ਦੇ ਕੇਸ ਵੱਧ ਰਹੇ ਹਨ। ਬੁਖਾਰ, ਸਰੀਰ ਵਿੱਚ ਦਰਦ, ਕਫ ਅਤੇ ਗਲੇ ਵਿੱਚ ਖਰਾਸ਼ ਵਰਗੇ ਲੱਛਣਾਂ ਤੋਂ ਪ੍ਰਭਾਵਿਤ ਮਰੀਜ਼ ਵੀ ਐਮਰਜੈਂਸੀ ਵਾਰਡ ਵਿੱਚ ਪਹੁੰਚ ਰਹੇ ਹਨ।
ਦੱਸ ਦੇਈਏ ਕਿ H3N2 ਇਨਫਲੂਐਂਜ਼ਾ ਵਾਇਰਸ ਤੇਜ਼ੀ ਨਾਲ ਫੈਲਦਾ ਹੈ ਅਤੇ ਛੋਟੇ ਬੱਚਿਆਂ ਸਮੇਤ ਬਜ਼ੁਰਗਾਂ ਨੂੰ ਗੰਭੀਰ ਰੂਪ ਨਾਲ ਪ੍ਰਭਾਵਿਤ ਕਰ ਸਕਦਾ ਹੈ। ਇਸ ਦੇ ਨਾਲ ਹੀ ਇਹ ਉਨ੍ਹਾਂ ਲੋਕਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਜਿਨ੍ਹਾਂ ਦੀ ਪ੍ਰਤੀਰੋਧਕ ਸਮਰੱਥਾ ਘੱਟ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਚੰਡੀਗੜ੍ਹ ਦਾ ਸਿਹਤ ਵਿਭਾਗ ਇਸ ਵਾਇਰਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਲੋਕਾਂ ਨੂੰ ਇਸ ਤੋਂ ਬਚਾਉਣ ਲਈ ਜ਼ਰੂਰੀ ਕਦਮ ਚੁੱਕ ਰਿਹਾ ਹੈ। ਪੀਜੀਆਈ ਵਿੱਚ ਪਿਛਲੇ ਕੁਝ ਦਿਨਾਂ ਤੋਂ ਫਲੂ ਵਰਗੇ ਲੱਛਣਾਂ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ।