ਸੁਭਾਸ਼ ਚਾਵਲਾ ਵੱਲੋਂ ਅਸਤੀਫ਼ਾ ਦੇਣ ਮਗਰੋਂ ਕਾਂਗਰਸ ਨੇ ਹੁਣ ਹਰਮੋਹਿੰਦਰ ਸਿੰਘ ਲੱਕੀ ਨੂੰ ਚੰਡੀਗੜ੍ਹ ਦੀ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਲੱਕੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਕੌਂਸਲਰ ਰਹਿ ਚੁੱਕੇ ਹਨ। ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਦੇ ਯੋਗਦਾਨ ਲਈ ਵੀ ਉਨ੍ਹਾਂ ਦੀ ਸ਼ਲਾਘਾ ਕੀਤੀ।
ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਸ਼ਨੀਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਾਂਗਰਸ ਪਾਰਟੀ ਦੇ ਪੁਰਾਣੇ ਵਰਕਰ ਸਨ। ਚਾਵਲਾ ਦੋ ਵਾਰ ਸ਼ਹਿਰ ਦੇ ਮੇਅਰ ਵੀ ਚੁਣੇ ਗਏ ਸਨ। ਹਾਲਾਂਕਿ ਸੁਭਾਸ਼ ਚਾਵਲਾ ਨੇ ਅਜੇ ਤੱਕ ਅਸਤੀਫ਼ਾ ਦੇਣ ਦੇ ਕਾਰਨਾਂ ਬਾਰੇ ਨਹੀਂ ਦੱਸਿਆ, ਉਨ੍ਹਾਂ ਕਿਹਾ ਸੀ ਕਿ ਉਹ ਕੁਝ ਦਿਨ ਬਾਅਦ ਮੀਡੀਆ ਨਾਲ ਗੱਲ ਕਰਨਗੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਕਾਂਗਰਸ ਦੇ ਬਲਾਕ ਪੱਧਰੀ ਪ੍ਰਧਾਨਾਂ ਦੀ ਚੋਣ ਇਸੇ ਮਹੀਨੇ ਹੋਣੀ ਹੈ। ਇਸ ਤੋਂ ਬਾਅਦ ਜੁਲਾਈ ਵਿੱਚ ਸੂਬਾ ਪ੍ਰਧਾਨ ਦੀ ਚੋਣ ਹੋਵੇਗੀ। ਪਿਛਲੇ ਸਾਲ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ 35 ਵਿੱਚੋਂ ਅੱਠ ਕੌਂਸਲਰ ਜੇਤੂ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: