ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮੰਗਲਵਾਰ ਨੂੰ ਗੋਲੀ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੇ ਘਰ (ਮਕਾਨ ਨੰਬਰ 116) ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਕੰਵਰਦੀਪ ਕੌਰ ਅਤੇ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਸਨ। ਉਨ੍ਹਾਂ ਦੀ ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਵਾਈ. ਪੂਰਨ ਕੁਮਾਰ ਹਰਿਆਣਾ ਕੇਡਰ ਦੇ 2001 ਬੈਚ ਦੇ ਆਈਪੀਐਸ ਅਧਿਕਾਰੀ ਸਨ। 29 ਸਤੰਬਰ ਨੂੰ ਉਹ ਰੋਹਤਕ ਦੇ ਸੁਨਾਰੀਆ ਵਿੱਚ ਪੁਲਿਸ ਟ੍ਰੇਨਿੰਗ ਕਾਲਜ (ਪੀਟੀਸੀ) ਵਿੱਚ ਆਈਜੀ ਵਜੋਂ ਤਾਇਨਾਤ ਸਨ। ਉਹ 7 ਅਕਤੂਬਰ ਤੱਕ ਛੁੱਟੀ ‘ਤੇ ਸਨ, ਹਾਲਾਂਕਿ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ/ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ
ਵਾਈ. ਪੂਰਨ ਕੁਮਾਰ ਦੀ ਪਤਨੀ, ਅਮਨੀਤ ਪੀ. ਕੁਮਾਰ ਇੱਕ ਆਈਏਐਸ ਅਧਿਕਾਰੀ ਹੈ। ਉਹ 5 ਅਕਤੂਬਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਅਧਿਕਾਰੀਆਂ ਨਾਲ ਜਾਪਾਨ ਗਈ ਸੀ। ਉਹ ਕੱਲ੍ਹ ਸ਼ਾਮ ਨੂੰ ਭਾਰਤ ਵਾਪਸ ਆਵੇਗੀ। ADGP ਨੇ ਖੁਦਕੁਸ਼ੀ ਕਿਉਂ ਕੀਤੀ ਇਸ ਸਬੰਧੀ ਚੰਡੀਗੜ੍ਹ ਪੁਲਿਸ ਜਾਂਚ ਕਰ ਰਹੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ 1.30 ਵਜੇ ਦੇ ਕਰੀਬ ਗੋਲੀ ਚੱਲਣ ਦੀ ਸੂਚਨਾ ਮਿਲੀ। ਟੀਮ ਜਦੋਂ ਪਹੁੰਚੀ ਤਾਂ ਉਥੇ ਮ੍ਰਿਤਕ ਦੇਹ ਮਿਲੀ। ਜਾਂਚ ਜਾਰੀ ਹੈ। ਮੁੱਢਲੀ ਜਾਂਚ ਮਗਰੋਂ ਹੀ ਕੁਝ ਦੱਸਿਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























