ਪੰਜਾਬ ਵਿਚ ਬੇਅਦਬੀ ਮਾਮਲਿਆਂ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਪਰ ਇਹ ਕੰਮ ਕਾਨੂੰਨ ਦਾ ਹੈ। ਲੋਕਾਂ ਨੂੰ ਕਾਨੂੰਨ ਹੱਥ ਵਿਚ ਨਹੀਂ ਲੈਣਾ ਚਾਹੀਦਾ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਪੰਜਾਬ ਵਿਚ ਕੁਝ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬੇਅਦਬੀ ਕਾਰਨ ਪੰਜਾਬ ਵਿਚ ਮਾਹੌਲ ਖਰਾਬ ਹੋ ਰਿਹਾ ਹੈ। ਇਸ ਲਈ ਇਹ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਚੋਣ ਸਮੇਂ ਗੜਬੜੀ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਅਲਰਟ ਵੀ ਭੇਜਿਆ ਹੈ। ਧਾਰਮਿਕ ਸਥਾਨਾਂ ਦੀ ਆੜ ਵਿਚ ਫਿਰਕੂ ਭਾਈਚਾਰੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਪੰਜਾਬ ਦੇ ਗੁਰਦੁਆਰਿਆਂ ਸਣੇ ਸਾਰੇ ਧਾਰਮਿਕ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ SIT ਦਾ ਗਠਨ ਕੀਤਾ ਗਿਆ ਹੈ।