ਪੰਜਾਬ ਤੇ ਚੰਡੀਗੜ੍ਹ ਵਿਚ ਠੰਢ ਦਾ ਕਹਿਰ ਜਾਰੀ ਹੈ। ਧੁੰਦ ਤੇ ਸੀਤ ਲਹਿਰ ਕਾਰਨ ਲੋਕਾਂ ਨੂੰ ਬਾਹਰ ਨਿਕਲਣ ਵਿਚ ਪ੍ਰੇਸ਼ਾਨੀ ਹੋ ਰਹੀ ਹੈ ਇਸੇ ਵਿਚਾਲੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਵਿਚ ਸਕੂਲਾਂ ਤੇ ਕਾਲਜਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਛੁੱਟੀਆਂ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ ਵਧਾਈਆਂ ਗਈਆਂ ਹਨ, ਜੋਕਿ 11 ਜਨਵਰੀ ਤੱਕ ਘਰ ਬੈਠ ਕੇ ਹੀ ਆਨਲਾਈਨ ਕਲਾਸਾਂ ਲਾਉਣਗੇ, ਜਦਕਿ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਨੂੰ ਸਕੂਲ ਜਾਣਾ ਪਏਗਾ।
ਸਕੂਲ ਸਿੱਖਿਆ ਦੇ ਡਾਇਰੈਕਟਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਠੰਢ ਦੇ ਮੱਦੇਨਜ਼ਰ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ 11 ਜਨਵਰੀ ਤੱਕ ਆਨਲਾਈਨ ਕਲਾਸਾਂ ਲਾਉਣ ਦੇ ਹੁਕਮ ਦਿੱਤੇ ਗਏ ਹਨ, ਜਦਕਿ 9ਵੀਂ ਤੋਂ 12ਵੀਂ ਦੇ ਬੱਚੇ ਸਕੂਲ ਆ ਸਕਦੇ ਹਨ ਪਰ ਉਨ੍ਹਾਂ ਦੇ ਸਕੂਲ ਦਾ ਸਮਾਂ ਵੀ ਸਵੇਰੇ 9.30 ਤੋਂ ਦੁਪਹਿਰ 3.30 ਵਜੇ ਤੱਕ ਹੋਵੇਗਾ। ਇਹ ਹੁਕਮ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ‘ਤੇ ਲਾਗੂ ਹੋਣਗੇ। ਦੱਸ ਦੇਈਏ ਕਿ ਪੰਜਾਬ ਵਿਚ ਵੀ ਕੜਾਕੇ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀਆਂ 7 ਜਨਵਰੀ ਤੱਕ ਕਰ ਦਿੱਤੀਆਂ ਗਈਆਂ ਸਨ।
ਦੂਜੇ ਪਾਸੇ ਜੇਕਰ ਮੌਸਮ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਵਿਚ ਹਲਕੇ ਬੱਦਲ ਛਾਉਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਪਾਰਾ 10 ਤੋਂ 17 ਫੀਸਦੀ ਵਿਚਾਲੇ ਰਹਿ ਸਕਦਾ ਹੈ। ਉਥੇ ਹੀ ਪੰਜਾਬ ਵਿਚ ਅਗਲੇ ਤਿੰਨ ਦਿਨ ਬੱਦਲ ਛਾਏ ਰਹਿਣ ਦੀ ਉਮੀਦ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਹੀਟ ਲੌਕ ਵਰਗੀ ਸਥਿਤੀ ਬਣ ਗਈ ਹੈ। ਉਮੀਦ ਹੈ ਕਿ ਅਗਲੇ ਤਿੰਨ ਦਿਨਾਂ ਵਿਚ ਪੰਜਾਬ-ਚੰਡੀਗੜ੍ਹ ਵਿਚ ਪਾਰੇ ਵਿਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਪਰ ਤਿੰਨ ਦਿਨ ਬਾਅਦ ਪਾਰੇ ਵਿਚ ਮੁੜ ਤੋਂ 2 ਤੋਂ 3 ਦਿਨ ਡਿਗਰੀ ਦੀ ਗਿਰਾਵਟ ਆਏਗੀ।
ਇਹ ਵੀ ਪੜ੍ਹੋ : ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ ‘ਚ ਪੰਜਾਬ, 13 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਾਲੇਰਕੋਟਲਾ ਵਿੱਚ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: