ਪੁਲਿਸ ਨੇ ਮੋਹਾਲੀ ‘ਚ ਹਿਮਾਚਲ ਪ੍ਰਦੇਸ਼ ਦੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਸੱਤ ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ ਹਨ। ਇਨ੍ਹਾਂ ਖ਼ਿਲਾਫ਼ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੰਸ ਰਾਜ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਇਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਹੰਡੇਸਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਦੀ ਟੀਮ ਇਲਾਕੇ ‘ਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਨਗਲਾ ਰੋਡ ਤੋਂ ਹੰਡੇਸਰਾ ਵੱਲ ਆ ਰਹੇ ਸਨ। ਇਸੇ ਸਮੇਂ ਦੋਵੇਂ ਦੋਸ਼ੀ ਪੁਲਿਸ ਦੇ ਹੱਥੇ ਚੜ੍ਹ ਗਏ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਦੋਵਾਂ ਕੋਲੋਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਇਨ੍ਹਾਂ ਨਸ਼ੀਲੇ ਕੈਪਸੂਲ ਦੀ ਮਾਤਰਾ 7 ਹਜ਼ਾਰ ਪਾਈ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਹੁਣ ਫਾਸਟੈਗ ਤੋਂ ਕੱਟੇਗਾ ਪਾਰਕਿੰਗ ਚਾਰਜ, 89 ਥਾਵਾਂ ‘ਤੇ ਨਵੇਂ ਫੀਚਰਸ ਲਾਂਚ ਕਰਨ ਦੀ ਤਿਆਰੀ
ਪੁਲਿਸ ਨੇ ਦੱਸਿਆ ਕਿ ਇਹ ਕੈਪਸੂਲ ਪ੍ਰੌਕਸੀਬ੍ਰੈਂਡ ਸਪਾਸ ਦੇ ਸਨ। ਜਦੋਂ ਪੁਲਿਸ ਨੇ ਮੁਲਜਮਾਂ ‘ਤੋਂ ਦਸਤਾਵੇਜ਼ ਦੀ ਮੰਗ ਕੀਤੀ ‘ਤਾਂ ਉਹ ਕੈਪਸੂਲ ਲੈ ਜਾਣ ਲਈ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਅਜਿਹੇ ‘ਚ ਉਨ੍ਹਾਂ ਖ਼ਿਲਾਫ਼ NPDS ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਇਨ੍ਹਾਂ ਕੋਲੋਂ ਇਸ ਸਬੰਧੀ ਪੁੱਛਗਿੱਛ ਕਰ ਰਹੀ ਹੈ ‘ਤਾਂ ਜੋ ਉਹ ਪਤਾ ਲਗਾ ਸਕਣ ਕਿ ਇਹ ਕੈਪਸੂਲ ਕਿਉਂ ਲਿਆਂਦੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: