ਚੰਡੀਗੜ੍ਹ ਦੇ ਸੈਕਟਰ-17 ਵਿੱਚ ਸੋਮਵਾਰ ਸਵੇਰੇ-ਸਵੇਰੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਡੀਸੀ ਦਫਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ। ਘਟਨਾ ਸਵੇਰੇ 7 ਵਜੇ ਦੀ ਹੈ। ਜਾਣਕਾਰੀ ਮੁਤਾਬਕ ਇਹ ਬਿਲਡਿੰਗ 1970 ਦੇ ਕਰੀਬ ਬਣੀ ਸੀ।
ਇਹ ਬਿਲਡਿੰਗ ਸ਼ਹਿਰ ਦੇ ਪ੍ਰਮੁੱਖ ਸਥਾਨ ‘ਤੇ ਸਥਿਤ ਹੈ। ਲੋਕਾਂ ਮੁਤਾਬਕ ਇਹ ਇਮਾਰਤ 5 ਮੰਜ਼ਿਲਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਇਹ ਇਮਾਰਤ ਡਿੱਗੀ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਕੋਈ ਧਮਾਕਾ ਹੋਇਆ ਹੋਵੇ। ਕੁਝ ਸਮੇਂ ਲਈ ਦਹਿਸ਼ਤ ਫੈਲ ਗਈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਮਾਰਤ ‘ਚ ਕਰੀਬ 2 ਮਹੀਨਿਆਂ ਤੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਕਾਰਨ ਇਮਾਰਤ ਵਿੱਚ ਤਰੇੜਾਂ ਆ ਗਈਆਂ। ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦੇ ਹੀ 27 ਦਸੰਬਰ ਨੂੰ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ।
ਚਸ਼ਮਦੀਦਾਂ ਮੁਤਾਬਕ ਇਮਾਰਤ ‘ਤੇ ਕੰਮ ਕਰ ਰਿਹਾ ਠੇਕੇਦਾਰ ਸੀਲਿੰਗ ਦੀ ਕਾਰਵਾਈ ਤੋਂ ਬਾਅਦ ਫਰਾਰ ਹੋ ਗਿਆ ਸੀ। ਨਾਲ ਲੱਗਦੀ ਇਮਾਰਤ ਦੇ ਮਾਲਕਾਂ ਦਾ ਕਹਿਣਾ ਹੈ ਕਿ ਮੁਰੰਮਤ ਦੌਰਾਨ ਉਚਿਤ ਕਦਮ ਨਹੀਂ ਚੁੱਕੇ ਗਏ। ਇਸ ਕਾਰਨ ਉਨ੍ਹਾਂ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪੁੱਜਾ ਹੈ।
ਨਜ਼ਦੀਕੀ ਇਮਾਰਤ ਦੇ ਮਾਲਕ ਕੰਵਲਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਇਮਾਰਤ ਵਿੱਚ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਮਹਿਫ਼ਿਲ ਹੋਟਲ ਚੱਲਦਾ ਸੀ। ਇਸ ਤੋਂ ਬਾਅਦ ਇਹ ਇਮਾਰਤ ਮਾਲਾਬਾਰ ਜਵੈਲਰ ਨੇ ਕਿਰਾਏ ‘ਤੇ ਲਈ ਸੀ। ਉਹ ਇੱਥੇ ਬੇਸਮੈਂਟ ਵਿੱਚ ਮੁਰੰਮਤ ਦਾ ਕੰਮ ਕਰਵਾ ਰਿਹਾ ਸੀ। ਇਸ ਦੌਰਾਨ ਇਮਾਰਤ ਦੇ ਖੰਭਿਆਂ ਵਿੱਚ ਤਰੇੜਾਂ ਆ ਗਈਆਂ। ਇਸ ਤੋਂ ਬਾਅਦ ਸਾਡੇ ਕਰਮਚਾਰੀ ਵੀ ਪੂਰੀ ਤਰ੍ਹਾਂ ਬਾਹਰ ਆ ਗਏ। ਹੁਣ ਉਸ ਨੇ ਉਸਾਰੀ ਇੰਜੀਨੀਅਰਾਂ ਨੂੰ ਆਪਣੀ ਇਮਾਰਤ ਦਾ ਮੁਲਾਂਕਣ ਕਰਵਾਉਣ ਲਈ ਬੁਲਾਇਆ ਹੈ।
ਇਹ ਵੀ ਪੜ੍ਹੋ : ਦਸਮੇਸ਼ ਪਿਤਾ ਦਾ ਜਨਮ ਦਿਹਾੜਾ, ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ
ਮੌਕੇ ‘ਤੇ ਪਹੁੰਚੇ ਸੈਕਟਰ-17 ਚੰਡੀਗੜ੍ਹ ਥਾਣੇ ਦੇ ਐਸਐਚਓ ਰੋਹਿਤ ਨੇ ਦੱਸਿਆ ਕਿ ਇਮਾਰਤ 7.15 ਵਜੇ ਡਿੱਗੀ। ਇਮਾਰਤ ਦੇ ਮਾਲਕ ਨੇ ਕਿਰਾਏ ‘ਤੇ ਦਿੱਤੀ ਸੀ। ਕਿਰਾਏਦਾਰ ਵੱਲੋਂ ਇਸ ਦੀ ਰੇਨੋਵੇਸ਼ਨ ਦਾ ਕੰਮ ਕਰਵਾਇਆ ਜਾ ਰਿਹਾ ਸੀ। ਬਿਲਡਿੰਗ ਨੂੰ ਅਨਸੇਫ ਐਲਾਨ ਦਿੱਤਾ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਠੇਕੇਦਾਰ ਜਾਂ ਕਿਸੇ ਹੋਰ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: