The government has : ਚੰਡੀਗੜ੍ਹ : ਸਾਰੇ ਵਾਹਨ ਮਾਲਕਾਂ ਨੂੰ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟ ਲਗਾਉਣ ਸਬੰਧੀ ਅਪੀਲ ਕਰਦੇ ਹੋਏ ਵੀਰਵਾਰ ਨੂੰ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲਗਾਉਣ ਵਾਲੇ ਕੇਂਦਰਾਂ ਦੀ ਗਿਣਤੀ ਵਧਾ ਕੇ 22 ਤੋਂ 82 ਕਰ ਦਿੱਤੀ ਹੈ ਅਤੇ ਇਹ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਤਕ ਜਾਰੀ ਰਹੇਗੀ।
ਰਜ਼ੀਆ ਸੁਲਤਾਨਾ ਨੇ ਕਿਹਾ ਕਿ ਵਾਹਨ ਮਾਲਕਾਂ ਵੱਲੋਂ ਮਿਲੇ ਸਮਰਥਨ ਨੂੰ ਦੇਖਦੇ ਹੋਏ ਇਹ ਸੇਵਾ ਆਮ ਲੋਕਾਂ ਲਈ ਅਗਲੇ ਦੋ ਮਹੀਨਿਆਂ ਲਈ ਜਾਰੀ ਰਹੇਗੀ ਜਿਸ ਨਾਲ ਬਾਕੀ ਰਹਿੰਦੇ ਵਾਹਨ ਮਾਲਕ ਵੀ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਵਾ ਸਕਣ। ਉਨ੍ਹਾਂ ਕਿਹਾ ਕਿ ਮਾਲਕ ਇੱਕ ਵਿਸ਼ੇਸ਼ ਵੈੱਬਸਾਈਟ www.punjabhsrp.in ਦੁਆਰਾ ਜਾਂ ਮੋਬਾਈਲ ਐਪਲੀਕੇਸ਼ਨ ਡਾਊਨਲੋਡ ਕਰਕੇ ਨੰਬਰ ਪਲੇਟਾਂ ਲਗਾਉਣ ਸਬੰਧੀ ਆਨਲਾਈਨ ਸਮਾਂ ਲੈ ਸਕਦੇ ਹਨ।